ਵਿਰਾਟ ਦੇਵਗਨ ਨੂੰ ਪੰਜਾਬ ਐਜੂਕੇਸ਼ਨ ਬੋਰਡ ਦਾ ਕੀਤਾ ਮੈਬਰ ਨਿਯੁਕਤ

ਖ਼ਬਰ ਸ਼ੇਅਰ ਕਰੋ
039288
Total views : 137611

  ਚੰਡੀਗੜ੍ਹ, 26 ਫਰਵਰੀ – ਪੰਜਾਬ ਸਰਕਾਰ ਵੱਲੋਂ 28 ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ, ਉਪ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜਿੰਨਾਂ ਵਿੱਚ ਹਲਕਾ ਪੱਛਮੀ ਅੰਮ੍ਰਿਤਸਰ ਦੇ ਆਪ ਆਗੂ ਤੇ ਸਿੱਖਿਆ ਦੇ ਖੇਤਰ ਅਹਿਮ ਯੋਗਦਾਨ ਪਾ ਰਹੇ ਸ਼੍ਰੀ ਵਿਰਾਟ ਦੇਵਗਨ ਨੂੰ ਪੰਜਾਬ ਐਜੂਕੇਸ਼ਨ ਬੋਰਡ ਦਾ ਮੈਬਰ ਨਿਯੁਕਤ ਕੀਤਾ ਗਿਆ ਹੈ। ਜਿੰਨਾ ਨੇ ਆਪਣੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਤੇ ਹਲਕਾ ਵਧਾਇਕ ਡਾ: ਜਸਬੀਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਜਿੰਮੇਵਾਰੀਉਹਨਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।