Total views : 131857
ਵਿਸ਼ਵ ਵਪਾਰ ਸੰਗਠਨ ਅਤੇ ਕਾਰਪੋਰੇਟ ਘਰਾਣਿਆਂ ਦਾ ਦੇਸ਼ ਭਰ ਵਿਚ ਵਿਰੋਧ –
ਚੰਡੀਗੜ੍ਹ, 26 ਫਰਵਰੀ – ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ (ਗੈਰ-ਸਿਆਸੀ) ਵੱਲੋਂ ਦੇਸ਼ ਭਰ ਵਿੱਚ ਡਬਲਯੂ.ਟੀ.ਓ., ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਹੁਣ ਕਿਸਾਨ ਅੰਦੋਲਨ 2.0 ਪੰਜਾਬ-ਹਰਿਆਣਾ ਦੀਆਂ ਸਰਹੱਦਾਂ ‘ਤੇ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਫੈਲ ਚੁੱਕਾ ਹੈ। ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਵਿਸ਼ਵ ਵਪਾਰ ਸੰਗਠਨ, ਕਾਰਪੋਰੇਟ ਘਰਾਣਿਆਂ, ਕੇਂਦਰ ਸਰਕਾਰ ਅਤੇ ਅੰਬਾਨੀ-ਅਡਾਨੀ ਦੇ ਪੁਤਲੇ ਸਾੜੇ ਗਏ। ਜਿਸ ਦੌਰਾਨ ਹਜ਼ਾਰਾਂ ਕਿਸਾਨਾਂ ਦੇ ਨਾਅਰੇ ਅਸਮਾਨ ‘ਚ ਗੂੰਜਦੇ ਰਹੇ। ਦਿਨ ਭਰ ਕਿਸਾਨ ਆਗੂਆਂ ਨੇ ਡਬਲਯੂ.ਟੀ.ਓ ਦੀਆਂ ਸਾਜ਼ਿਸ਼ਾਂ ਅਤੇ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਨੂੰ ਲੈ ਕੇ ਦੋਵਾਂ ਮੋਰਚਿਆਂ ‘ਤੇ ਆਪਣੀ ਆਵਾਜ਼ ਬੁਲੰਦ ਕੀਤੀ।
ਮੋਰਚੇ ਨੇ ਇੱਕ ਵਾਰ ਫਿਰ ਜ਼ੋਰਦਾਰ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਕਾਤਲਾਂ ‘ਤੇ ਜਲਦ ਤੋਂ ਜਲਦ ਕੇਸ ਦਰਜ ਕਰੇ ਅੱਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਜੇਕਰ ਪੰਜਾਬ ਸਰਕਾਰ ਨੇ ਫਿਰ ਵੀ ਅਜਿਹਾ ਨਾ ਕੀਤਾ ਤਾਂ ਕਿਸਾਨ ਇਸ ਵਾਅਦਾ ਖਿਲਾਫੀ ਵਿਰੁੱਧ ਡੱਟਣਗੇ। ਜਿਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।