Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ

ਖ਼ਬਰ ਸ਼ੇਅਰ ਕਰੋ
048785
Total views : 163267

ਕਮਿਸ਼ਨਰ ਵਲੋਂ ਫੋਕਲ ਪੁਆਇੰਟਾਂ ਦੀ ਸੁਰੱਖਿਆ ਲਈ ਹਰ ਸੰਭਵ ਮਦਦ ਦਾ ਭਰੋਸਾ
ਅੰਮ੍ਰਿਤਸਰ 27 ਫਰਵਰੀ-(ਸਿਕੰਦਰ ਮਾਨ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਪੱਖੀ ਮਾਹੌਲ ਉਸਾਰਨ ਦੀ ਕੀਤੀ ਜਾ ਰਹੀ ਲਗਾਤਾਰ ਕੋਸਿ਼ਸ਼ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਅਤੇ ਕਾਰਪੋਰੇਸ਼ਨ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਸ਼ਹਿਰ ਦੀਆਂ ਸਾਰੀਆਂ ਕਾਰੋਬਾਰੀ ਜੱਥੇਬੰਦੀਆਂ ਜਿਨਾਂ ਵਿੱਚ ਸਨਅਤਕਾਰ ਅਤੇ ਵਪਾਰੀਆਂ ਦੀਆਂ ਪ੍ਰਮੁੱਖ ਐਸ਼ੋਸ਼ੀਏਸ਼ਨ ਸ਼ਾਮਲ ਸਨ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਾਰੋਬਾਰੀਆਂ ਨੂੰ ਕਿਹਾ ਕਿ ਉਹ ਜਿਲ੍ਹੇ ਪੱਧਰ ਤੇ ਹੋਣ ਵਾਲੇ ਕੰਮਾਂ ਸਬੰਧੀ ਵੇਰਵੇ ਸਾਡੇ ਨਾਲ ਸਾਂਝੇ ਕਰਨ ਤਾਂ ਜੋ ਉਨਾਂ ਦਾ ਤੁਰੰਤ ਹੱਲ ਕੱਢਿਆ ਜਾਵੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਪੱਧਰ ਤੇ ਲਏ ਜਾਣ ਵਾਲੇ ਫੈਸਲੇ ਵੀ ਜੇਕਰ ਸਨਅਤਕਾਰ ਜਾਂ ਵਪਾਰੀ ਸਾਡੇ ਧਿਆਨ ਵਿੱਚ ਲਿਆਉਂਦੇ ਹਨ ਤਾਂ ਅਸੀਂ ਇਸ ਨੂੰ ਮੁੱਖ ਸਕੱਤਰ ਪੰਜਾਬ ਦੇ ਧਿਆਨ ਵਿੱਚ ਲਿਆ ਕੇ ਇਨਾਂ ਦਾ ਹਰ ਸੰਭਵ ਹਲ ਕਰਨ ਦੀ ਕੋਸਿ਼ਸ਼ ਕਰਾਂਗੇ। ਉਨਾਂ ਕਿਹਾ ਕਿ ਮੈਂ ਚਾਹਾਂਗਾ ਕਿ ਸ਼ਹਿਰ ਦੇ ਸਾਰੇ ਕਾਰੋਬਾਰੀਆਂ ਨਾਲ ਹਰ ਮਹੀਨੇ ਮੀਟਿੰਗ ਕੀਤੀ ਜਾਵੇ ਜਿਸ ਵਿੱਚ ਸਾਰੇ ਪ੍ਰਤੀਨਿਧੀਆਂ ਵਲੋਂ ਆਪੋ ਆਪਣੇ ਕਾਰੋਬਾਰ ਸਬੰਧੀ ਆ ਰਹੀਆਂ ਮੁਸ਼ਕਿਲਾਂ `ਤੇ ਵਿਚਾਰ ਕਰਕੇ ਇਨਾਂ ਦਾ ਸਥਾਈ ਹੱਲ ਕੱਢਿਆ ਜਾ ਸਕੇ। ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਤੁਹਾਡੀ ਸਹਾਇਤਾ ਅਤੇ ਸੁਰੱਖਿਆ ਲਈ ਹਰ ਵੇਲੇ ਤਿਆਰ ਹੈ। ਉਨਾਂ ਕਿਹਾ ਕਿ ਲਗਾਤਾਰ ਅਪਰਾਧੀ ਬਿਰਤੀ ਲੋਕਾਂ `ਤੇ ਸਿ਼ਕੰਜਾ ਕੱਸਿਆ ਜਾ ਰਿਹਾ ਹੈ ਅਤੇ ਲਗਾਤਾਰ ਗ੍ਰਿਫਤਾਰੀਆਂ ਜਾਰੀ ਹਨ। ਉਨਾਂ ਦੱਸਿਆ ਕਿ ਹਾਲ ਹੀ ਵਿੱਚ ਫੋਕਲ ਪੁਆਇੰਟ ਵਿੱਚ ਗਸ਼ਤ ਲਈ ਦੋ ਮੋਟਰਸਾਈਕਲ ਪਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਜਲਦੀ ਹੀ ਨਿਊ ਫੋਕਲ ਪੁਆਇੰਟ ਲਈ ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਗੁਰੂ ਬਾਜ਼ਾਰ ਵਿੱਚ ਸੁਰੱਖਿਆ ਦਸਤੇ ਵਧਾਏ ਗਏ ਹਨ। ਵਪਾਰੀ ਐਸ਼ੋਸੀਏਸ਼ਨ ਨੇ ਇਸ ਮੌਕੇ ਪੁਲਿਸ ਕਮਿਸ਼ਨਰ ਵਲੋਂ ਬੀਤੇ ਦਿਨੀ ਇਕ ਕਰੋੜ ਰੁਪਏ ਮਾਲ ਦੀ ਕੀਤੀ ਚੋਰੀ ਵਿੱਚ ਵਿਖਾਈ ਮੁਸ਼ਤੈਦੀ ਲਈ ਧੰਨਵਾਦ ਕੀਤਾ। ਜਿਸ ਸਦਕਾ ਪੁਲਿਸ ਨੇ ਵੱਡੀ ਰਿਕਵਰੀ ਵੀ ਕੀਤੀ ਹੈ।
ਕਾਰਪੋਰੇਸ਼ਨ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਸ਼ਹਿਰ ਵਿੱਚ ਸਫ਼ਾਈ ਅਤੇ ਸੀਵਰੇਜ ਦੇ ਮੁੱਦੇ `ਤੇ ਵਪਾਰੀਆਂ ਦੇ ਸਵਾਲਾਂ ਦੇ ਜਵਾਬ ਦਿੰਦੇ ਕਿਹਾ ਕਿ ਅਸੀਂ ਸਫ਼ਾਈ ਲਈ ਨਵੀਆਂ ਟ੍ਰਾਲੀਆਂ ਟ੍ਰੈਕਟਰ ਲਗਾਏ ਹਨ, ਜਿਨਾਂ ਦੀ ਗਿਣਤੀ ਲਗਾਤਾਰ ਵਧਾਈ ਜਾਵੇਗੀ। ਉਨਾਂ ਕਿਹਾ ਕਿ ਇਸ ਮਸਲੇ `ਤੇ ਉਹ ਵਿਭਾਗ ਦੇ ਸਕੱਤਰ ਨਾਲ ਵੀ ਲਗਾਤਾਰ ਤਾਲਮੇਲ ਰੱਖ ਰਹੇ ਹਨ ਅਤੇ ਇਸਦਾ ਸਥਾਈ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਸ੍ਰੀ ਪਿਆਰੇ ਲਾਲ ਸੇਠ, ਆਪ ਦੇ ਵਪਾਰ ਵਿੰਗ ਕੁਆਰਡੀਨੇਟਰ ਸ: ਗੁਰਪ੍ਰੀਤ ਸਿੰਘ ਕਟਾਰੀਆ, ਸਮੀਰ ਜੈਨ, ਵਜੀਰ ਦੁੱਗਲ, ਧੀਰਜ ਕਾਕੜੀਆ, ਗਿੰਨੀ ਭਾਟੀਆ ਅਤੇ ਹੋਰ ਕਾਰੋਬਾਰੀ ਹਾਜਰ ਸਨ।