Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਕਮਲ ਹੀਰ ਅਤੇ ਮਨਮੋਹਣ ਵਾਰਸ ਨੇ ਸਰੋਤੇ ਕੀਲੇ

ਖ਼ਬਰ ਸ਼ੇਅਰ ਕਰੋ
052041
Total views : 169030

ਅੰਮ੍ਰਿਤਸਰ 27 ਫਰਵਰੀ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਨੇ ਸਰੋਤਿਆਂ ਨੂੰ ਕਈ ਘੰਟੇ ਆਪਣੇ ਚੋਣਵੇਂ ਗੀਤਾਂ ਨਾਲ ਕੀਲੀ ਰੱਖਿਆ। ਉਹਨਾਂ ਨੇ 90 ਦੇ ਦਹਾਕੇ ਤੋਂ ਲੈ ਕੇ ਹੁਣ ਤੱਕ ਦੇ ਪ੍ਰਸਿੱਧ ਗੀਤ ਦਰਸ਼ਕਾਂ ਦੀ ਝੋਲੀ ਪਾਏ , ਜਿਨਾਂ ਨੂੰ ਦਰਸ਼ਕਾਂ ਨੇ ਰਜਮੀ ਸਰਹਨਾ ਦਿੱਤੀ। ਇਸ ਮੌਕੇ ਦੋਵਾਂ ਗਾਇਕਾਂ ਨੇ ਪੰਜਾਬ ਸਰਕਾਰ ਵੱਲੋਂ ਆਰੰਭੇ ਇਸ ਉਦਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਗੀਤਾਂ ਦੇ ਹਿੱਸਿਆਂ ਵਿੱਚ ਆਇਆ ਪੰਜਾਬ ਜਿਸ ਨੂੰ ਪੰਜਾਬੀ ਗੀਤਕਾਰਾਂ ਨੇ ਆਪਣੇ ਸੁਪਨੇ ਵਿੱਚ ਸਿਰਜਿਆ ਹੈ, ਉਸ ਨੂੰ ਹਕੀਕੀ ਰੂਪ ਦੇਣ ਲਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਯਤਨਸ਼ੀਲ ਹਨ, ਜੋ ਕਿ ਇਕ ਦਿਨ ਜਰੂਰ ਹਕੀਕਤ ਬਣ ਕੇ ਪੰਜਾਬ ਵਿੱਚ ਦਿੱਸੇਗਾ ਅਤੇ ਰੰਗਲਾ ਪੰਜਾਬ ਦੇ ਹਸਦੇ ਵੱਸਦੇ, ਗਾਉਂਦੇ ਖੁਸ਼ਹਾਲ ਦਿਨ ਫਿਰ ਪਰਤਣਗੇ।
ਇਸ ਮੌਕੇ ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਨੇ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨੂੰ ਵਿਸ਼ੇਸ਼ ਤੌਰ ਉਤੇ ਮੇਲੇ ਵਿੱਚ ਪਹੁੰਚਣ ਲਈ ਸਨਮਾਨਿਤ ਕੀਤਾ। ਉਹਨਾਂ ਤੋਂ ਇਲਾਵਾ ਇਸ ਮੌਕੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ ਆਪਣੇ ਪਰਿਵਾਰ ਸਮੇਤ ਮੇਲਾ ਵੇਖਣ ਲਈ ਆਏ।

ਇਸ ਮੌਕੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਉਹਨਾਂ ਦੀ ਪਤਨੀ, ਐਸਡੀਐਮ ਮਨਕੰਵਲ ਸਿੰਘ ਚਾਹਲ, ਪੁੱਡਾ ਦੇ ਵਧੀਕ ਪ੍ਰਸ਼ਾਸਕ ਸ੍ਰੀ ਰਜਤ ਉਬਰਾਏ , ਸਹਾਇਕ ਕਮਿਸ਼ਨਰ ਗੁਰਸਿਮਰਨ ਕੌਰ, ਵਧੀਕ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੁਰਿੰਦਰ ਸਿੰਘ , ਆਰਟੀਏ ਸ ਅਰਸ਼ਦੀਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਵੱਡੀ ਗਿਣਤੀ ਵਿੱਚ ਮੇਲਾ ਵੇਖਣ ਲਈ ਪਹੁੰਚੇ ਹੋਏ ਸਨ।