




Total views : 160051






Total views : 160051ਪੰਜਾਬ ਸਰਕਾਰ ਲੋਕਾਂ ਦੀ ਸੇਵਾ ਲਈ ਵਚਨਬੱਧ
ਕੋਟਕਪੂਰਾ 03 ਜਨਵਰੀ — ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਵਿਖੇ ਨਵੇਂ ਸਾਲ ਦੀਆਂ ਖੁਸ਼ੀਆਂ ਕਿਰਤੀ ਮਿਹਨਤਕਸ਼ ਲੋਕਾਂ ਨੂੰ ਮਿਲ ਕੇ ਕੰਬਲ ਵੰਡ ਕੇ ਸਾਂਝੀਆਂ ਕੀਤੀਆਂ।
ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਕਾਮ ਪ੍ਰਾਪਤ ਹੋਇਆ ਹੈ ਉਹ ਮਿਹਨਤਕਸ਼ ਕਿਰਤੀ ਲੋਕਾਂ ਦੀ ਬਦੌਲਤ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ਵਿਚ ਲਗਾਤਾਰ ਕੰਮ ਕਰ ਰਹੀ ਹੈ। ਲੋਕਾਂ ਨੇ ਵੀ ਸਪੀਕਰ ਸੰਧਵਾਂ ਦਾ ਇਸ ਨੇਕ ਕੰਮ ਲਈ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਗਈਆ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕੰਮ ਲਈ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਬੀਤੇ ਦਿਨੀਂ 5.25 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ ਅਤੇ ਬਾਕੀ ਰਹਿੰਦੇ ਅਧੂਰੇ ਕੰਮਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ, ਚੇਅਰਮੈਨ ਆਰਾ ਮਾਰਕਿਟ ਗੁਰਮੀਤ ਸਿੰਘ, ਬੱਬੂ ਪੱਕਾ, ਸੁਖਵੰਤ ਸਿੰਘ ਪੱਕਾ ਜਿਲ੍ਹਾ ਯੂਥ ਪ੍ਰਧਾਨ ਹਾਜ਼ਰ ਸਨ।







