Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੇ ਤੇਜੀ-ਧਾਲੀਵਾਲ

ਖ਼ਬਰ ਸ਼ੇਅਰ ਕਰੋ
050340
Total views : 166336
ਅੰਮ੍ਰਿਤਸਰ, 01 ਜਨਵਰੀ- (ਡਾ. ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਵਿਕਾਸ ਕਾਰਜਾਂ ਦਾ ਰੀਵਿਊ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਅਤੇ ਹਲਕੇ ਵਿੱਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਗਲੀਆਂ, ਨਾਲੀਆਂ ਅਤੇ ਸੀ:ਸੀ:ਟੀ:ਵੀ ਕੈਮਰਿਆਂ ਲਈ ਫੰਡ ਮਨਜੂਰ ਹੋ ਚੁੱਕੇ ਹਨ ਅਤੇ ਚੜ੍ਹਦੇ ਸਾਲ ਇਹ ਸਾਰੇ ਕੰਮ ਸ਼ੁਰੂ ਹੋ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ –ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ।
ਨਸ਼ਾ ਕੇਵਲ ਕਾਨੂੰਨੀ ਨਹੀਂ ਬਲਕਿ ਸਮਾਜਿਕ ਬੁਰਾਈ
ਉਨ੍ਹਾਂ ਦੱਸਿਆ ਕਿ ਨਸ਼ਾ ਕੇਵਲ ਕਾਨੂੰਨੀ ਹੀ ਨਹੀਂ ਬਲਕਿ ਸਮਾਜਿਕ ਬੁਰਾਈ ਹੈ ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ ਅਤੇ ਰੋਜਾਨਾ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਪੁਲਿਸ ਵੱਲੋਂ ਕਾਰਵਾਈ ਕਰਕੇ ਕਬਜੇ ਵਿੱਚ ਲਈਆਂ ਗਈਆਂ ਹਨ ਅਤੇ ਸਮਗਲਰਾਂ ਦੇ ਨੈਟਵਰਕ ਨੂੰ ਤੋੜਣ ਲਈ ਵੱਡੇ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਉਪਰੰਤ ਕੈਬਨਿਟ ਮੰਤਰੀ ਸ੍ਰ ਧਾਲੀਵਾਲ ਵੱਲੋਂ ਵਾਰਡ ਨੰ 11 ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਪਿੰਡ ਪੱਧਰ ਤੇ ਪਾਰਟੀ ਨੂੰ ਮਜਬੂਤ ਕਰ ਰਹੇ ਹਾਂ ਅਤੇ ਚੋਣਾਂ ਤੋਂ ਪਹਿਲਾਂ ਜੋ ਗਾਰੰਟੀਆਂ ਕੀਤੀਆਂ ਸਨ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਡੇਢ ਸਾਲ ਦੇ ਅੰਦਰ ਹੀ 45000 ਤੋਂ ਵਧੇਰੇ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਜਲਦੀ ਦੀ ਸੂਬੇ ਭਰ ਵਿੱਚ ਕੰਪਨੀਆਂ ਆ ਰਹੀਆਂ ਜਿਸ ਨਾਲ ਨੌਜਵਾਨਾਂ ਨੂੰ ਰੁਜਗਾਰ ਦੇ ਸਾਧਨ ਪ੍ਰਾਪਤ ਹੋਣਗੇ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਿਵਦੀਪ ਸਿੰਘ ਚਾਹਲ, ਕੌਂਸਲਰ ਬਲਜਿੰਦਰ ਕੌਰ ਗਿੱਲ, ਹਰਪ੍ਰੀਤ ਸਿੰਘ ਹੈਪੀ ਗਿੱਲ, ਕੌਂਸਲਰ ਬੀਬੀ ਗਿਆਨ ਕੌਰ, ਕੌਂਸਲਰ ਅਵਿਨਾਸ਼ ਮਸੀਹ, ਯੁੱਧਵੀਰ ਸਿੰਘ, ਰਣਬੀਰ ਸਿੰਘ ਅਤੇ ਸ੍ਰ ਰਾਜਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ।
ਕੈਪਸ਼ਨ —
ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਪਾਰਟੀ ਦੀ ਮਜਬੂਤੀ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ।







Leave a Reply

Your email address will not be published. Required fields are marked *