Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਨੋਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਖ਼ਬਰ ਸ਼ੇਅਰ ਕਰੋ
046259
Total views : 154271

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੱਲਾ ਵਿਖੇ ਅਤਿ ਆਧੁਨਿਕ ਖੇਡ ਸਟੇਡੀਅਮ, ਖਿਡਾਰੀਆਂ ਨੂੰ ਕੀਤਾ ਸਮਰਪਿਤ

ਬਟਾਲਾ, 27 ਫਰਵਰੀ – ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਲੜੀ ਦੇ ਕੰਮਾਂ ਤਹਿਤ ਪਿੰਡ ਡੱਲਾ ਵਿਖੇ ਸ਼ਾਨਦਾਰ ਅਤਿ ਆਧੁਨਿਕ ਖੇਡ ਸਟੇਡੀਅਮ, ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਇਸ ਨਵੇਂ ਬਣੇ ਖੇਡ ਸਟੇਡੀਅਮ ਦੀ ਜਗ੍ਹਾ ਪਹਿਲਾਂ ਛੱਪੜ ਸੀ। ਪਰ ਇਸ ਛੱਪੜ ਦੀ ਜਗ੍ਹਾ ਹੁਣ ਖਿਡਾਰੀਆਂ ਦੇ ਖੇਡਣ ਲਈ ਨਵਾਂ ਅਤਿ ਆਧੁਨਿਕ ਖੇਡ ਸਟੇਡੀਅਮ ਉਸਾਰ ਕੇ ਦਿੱਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚਲਦਿਆਂ ਨੋਜਵਾਨਾਂ ਨੂੰ ਖੇਡਣ ਲਈ ਖੇਡ ਸਟੇਡੀਅਮ ਉਸਾਰ ਕੇ ਦਿੱਤਾ ਗਿਆ ਹੈ।

ਇਸ ਮੌਕੇ ਡੀਡੀਪੀਓ ਸਤੀਸ਼ ਕੁਮਾਰ, ਜਿੰਦਰਪਾਲ ਸਿੰਘ ਸੈਕਰਟਰੀ ਜ਼ਿਲ੍ਹਾ ਪ੍ਰੀਸ਼ਦ, ਬੀਡੀਪੀਓ ਗੁਰਪ੍ਰੀਤ ਸਿੰਘ ਸਮੇਤ ਆਪ ਆਪ ਪਾਰਟੀ ਦੇ ਆਗੂ, ਵਰਕਰ, ਵਾਲੰਟੀਅਰ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੋਜੂਦ ਸਨ।