Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ – ਸੁਭਾਸ਼ ਚੰਦਰ

ਖ਼ਬਰ ਸ਼ੇਅਰ ਕਰੋ
046250
Total views : 154252

ਗੁਰਦਾਸਪੁਰ, 28 ਫਰਵਰੀ – ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਅਗਾਮੀ ਲੋਕ ਸਭਾ ਚੋਣਾਂ ਲਈ ਖਰਚਾ ਕਮੇਟੀ ਦੇ ਸਿਖਲਾਈ ਸੈਸ਼ਨ ਦੌਰਾਨ ਕੀਤਾ।

ਉਨ੍ਹਾਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਧਿਕਾਰੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਹਰ ਕਮੇਟੀ ਚੋਣਾਂ ਦੌਰਾਨ ਆਪਣੇ ਰੋਲ ਅਤੇ ਜਿੰਮੇਵਾਰੀਆਂ ਨੂੰ ਚੰਗੀ ਤਰ੍ਹਾਂ ਸਮਝ ਲਵੇ ਤਾਂ ਜੋ ਸੁਚਾਰੂ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜਿਆ ਜਾ ਸਕੇ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚੱਜੇ ਅਤੇ ਸੁਖਾਵੇਂ ਮਾਹੌਲ ਵਿਚ ਨੇਪਰੇ ਚੜ੍ਹਾਉਣ ਲਈ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਲਗਾਏ ਗਏ ਨੋਡਲ ਅਧਿਕਾਰੀਆਂ ਨੂੰ ਈ.ਵੀ.ਐਮ. ਮੈਨੇਜ਼ਮੈਂਟ, ਟਰਾਂਸਪੋਰਟ ਮੈਨੇਜ਼ਮੈਂਟ, ਮਟੀਰੀਅਲ ਮੈਨੇਜ਼ਮੈਂਟ, ਆਦਰਸ਼ ਚੋਣ ਜ਼ਾਬਤਾ, ਸ਼ਿਕਾਇਤ ਸੈੱਲ, ਖਰਚਾ ਸੈੱਲ, ਕਾਨੂੰਨ ਅਤੇ ਵਿਵਸਥਾ, ਬੈਲਟ ਪੇਪਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਸਵੀਪ ਆਦਿ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਉਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਏ ਜਾ ਰਹੇ ਹਨ।

ਅੱਜ ਦੇ ਸਿਖਲਾਈ ਸੈਸ਼ਨ ਦੌਰਾਨ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਦੀ ਸਿਖਲਾਈ ਲਗਾਈ ਗਈ, ਜਿਸ ਵਿੱਚ ਇਸ ਨੋਡਲ ਕਮੇਟੀ ਦੇ ਨੋਡਲ ਅਫ਼ਸਰ ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖਰਚੇ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚੋਣ ਖਰਚਾ ਦਰਜ ਕਰਨ ਬਾਰੇ ਵੀ ਦੱਸਿਆ।

ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਹੋਰ ਵਿਭਾਗੀ ਅਧਿਕਾਰੀ ਵੀ ਮੌਜੂਦ ਸਨ।