Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਦੋ ਰੋਜ਼ਾ ਫੋਟੋ ਤੇ ਕਲਾ ਪ੍ਰਦਰਸ਼ਨੀ ਆਰੰਭ –

ਖ਼ਬਰ ਸ਼ੇਅਰ ਕਰੋ
043976
Total views : 148951

ਰਮੇਸ਼ ਮਿੱਤਲ ਚੇਅਰਮੈਨ ਐਲ.ਪੀ.ਯੂ. ਨੇ ਆਪਣੇ ਕਰ ਕਮਲਾਂ ਨਾਲ ਕੀਤਾ ਉਦਘਾਟਨ –
ਜਲੰਧਰ, 28 ਫਰਵਰੀ – ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਸਹਿਯੋਗ ਨਾਲ ਕਲਾ ਤੇ ਕਲਾਕਾਰ ਮੰਚ ਵਲੋਂ ਦੋ ਰੋਜ਼ਾ ਫੋਟੋ ਤੇ ਕਲਾ ਪ੍ਰਦਰਸ਼ਨੀ ਸ਼ੁਰੂ ਹੋਈ ਹੈ। ਇਸ ਦਾ ਉਦਘਾਟਨ ਰਮੇਸ਼ ਮਿੱਤਲ ਚੇਅਰਮੈਨ ਐਲ.ਪੀ.ਯੂ. ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਪ੍ਰਦਰਸ਼ਨੀ ਵਿਚ ਜ਼ਿੰਦਗੀ ਦੇ ਅਨੇਕ ਰੰਗਾਂ ਦਾ ਖ਼ੂਬਸੂਰਤ ਗੁਲਦਸਤਾ ਆਪਣੀਆਂ ਕਲਾ-ਕ੍ਰਿਤਾਂ ਨਾਲ ਪੇਸ਼ ਕੀਤਾ। ਇਸ ਪ੍ਰਦਰਸ਼ਨੀ ਵਿਚ ਰਣਜੋਧ ਸਿੰਘ ਲੁਧਿਆਣਾ, ਰਵੀ ਰਵਿੰਦਰ ਲੁਧਿਆਣਾ, ਅੱਖਰਕਾਰ ਕੰਵਰਦੀਪ ਸਿੰਘ ਕਪੂਰਥਲਾ, ਇੰਦਰਜੀਤ ਸਿੰਘ ਜਲੰਧਰ, ਆਰਟਿਸਟ ਵਰੁਣ ਟੰਡਨ ਨੇ ਆਪਣੀਆਂ ਕਲਾ-ਕ੍ਰਿਤਾਂ ਰਾਹੀਂ ਲੋਕ-ਜਨਜੀਵਨ ਦੀਆਂ ਸਰਸਰੀ ਨਜ਼ਰ ਨਾਲ ਦਿਖਾਈ ਨਾ ਦੇਣ ਵਾਲੀਆਂ ਬਾਰੀਕ ਪਰਤਾਂ ਨੂੰ ਆਪਣੀ ਬੌਧਿਕ ਤੇ ਕਲਾਤਮਿਕ ਛੋਹਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਕਲਾ ਤੇ ਕਲਾਕਾਰ ਮੰਚ ਦਾ ਇਹ ਪਹਿਲਾ ਉਪਰਾਲਾ ਸੀ, ਜਿਸ ਨੂੰ ਲੋਕਾਂ ਵਲੋਂ ਬਹੁਤ ਸਰਾਹਿਆ ਗਿਆ।

ਇਸ ਪ੍ਰਦਰਸ਼ਨੀ ਵਿਚ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਇਸ ਪ੍ਰਦਰਸ਼ਨੀ ਦੀ ਪ੍ਰਸੰਸਾ ਬੜੇ ਗਹਿਰੇ ਸ਼ਬਦਾਂ ਨਾਲ ਕੀਤੀ। ਇਸ ਵਿਚ ਦਰਸ਼ਕਾਂ ਨੇ ਬੜੇ ਉਤਸ਼ਾਹ ਨਾਲ ਕਲਾਕਾਰਾਂ ਦਾ ਕੰਮ ਸਰਾਹਿਆ। ਰਮੇਸ਼ ਮਿੱਤਲ ਚੈਅਰਮੈਨ ਲਵਲੀ ਯੂਨੀਵਰਸਿਟੀ, ਸਤਨਾਮ ਸਿੰਘ ਮਾਣਕ ਪ੍ਰਧਾਨ ਪੰਜਾਬ ਪ੍ਰੈੱਸ ਕਲੱਬ, ਤਜਿੰਦਰ ਕੌਰ ਥਿੰਦ, ਰਾਜੇਸ਼ ਥਾਪਾ, ਮੇਹਰ ਮਲਿਕ, ਜਤਿੰਦਰ ਪਾਲ ਸਿੰਘ, ਚਿੱਤਰਕਾਰ ਵਿਮਲ, ਗੁਰਪ੍ਰੀਤ ਬੱਧਨ, ਐਸ.ਅਸ਼ੋਕ ਭੌਰਾ, ਜਨਮੇਜਾ ਸਿੰਘ ਜੌਹਲ, ਕੁਲਵਿੰਦਰ ਸਿੰਘ ਗੁਰਮਤਿ ਸੰਗੀਤ ਅਕੈਡਮੀ, ਪੀ.ਐਸ.ਅਰੋੜਾ, ਗੁਰਮੀਤ ਸਿੰਘ, ਅਮੋਲਕ ਸਿੰਘ, ਪ੍ਰਿਥੀਪਾਲ ਸਿੰਘ ਮਾੜੀ ਮੇਘਾ, ਰਣਜੀਤ ਸਿੰਘ, ਮੈਡਮ ਸੁਰਿੰਦਰ ਕੌਛੜ, ਦਵਿੰਦਰ ਦਿਆਲਪੁਰੀ, ਬਲਰਾਜ ਸਿੰਘ, ਵਿਮਲ ਵਰਮਾ, ਰਮਨ ਕੁਮਾਰ ਦੂਰਦਰਸ਼ਨ ਨਿਊਜ਼ ਰੀਡਰ, ਮਹਿੰਦਰ ਠੁਕਰਾਲ, ਰਜਿੰਦਰ ਮੰਡ, ਗੁਰਪ੍ਰੀਤ ਆਰਟਿਸਟ ਦੈਨਿਕ ਜਾਗਰਣ, ਚਿੱਤਰਕਾਰ ਵਿਸ਼ਵਾ ਮਿੱਤਰ, ਕਮਲੇਸ਼ ਸਿੰਘ ਦੁੱਗਲ, ਹਰੀਸ਼ ਕੁਮਾਰ ਅਗਰਵਾਲ, ਵਰਿੰਦਰ ਗੁਲਾਟੀ, ਨਰਿੰਦਰ ਚੀਮਾ, ਵਰਿੰਦਰ ਸ਼ਰਮਾ, ਪਰਮਜੀਤ ਸਿੰਘ ਵਿਰਕ, ਅਧਿਆਪਕ ਆਗੂ ਗੁਰਜੀਤ ਸਿੰਘ ਕੋਟ ਕਰਾਰ ਖਾਂ, ਸੁਖਦੀਪ ਸਿੰਘ ਬੁਲਪੁਰ ਕਪੂਰਥਲਾ, ਹਰਜੋਤ ਸਿੰਘ ਸੈਦਪੁਰ, ਗੁਰਿੰਦਰ ਅਮਨ ਹਸਪਤਾਲ, ਲਾਡੀ ਟਿੱਬਾ, ਜਸਮਿੰਦਰ ਜੱਸੀ, ਹਰਭਜਨ ਸਿੰਘ (ਨਿਮਤਾ ਸਾਹਿਤ ਸਦਨ), ਮਾਨ ਸਿੰਘ, ਸੁਰਿੰਦਰ ਕਰਮ ਲਧਾਣਾ, ਰਾਜੂ ਸੋਨੀ, ਸਤਵਿੰਦਰ ਮਦਾਰਾ, ਓਮ ਪ੍ਰਕਾਸ਼, ਰਾਜ ਕੁਮਾਰ ਤੁੱਲੀ, ਕੁਲਵਿੰਦਰ ਸਿੰਘ ਹੀਰ ਸ਼ਹੀਦ ਊਧਮ ਸਿੰਘ ਯੂਥ ਕਲੱਬ ਵੀ ਸ਼ਾਮਿਲ ਹੋਏ।