ਸ਼ੁੱਭਕਰਨ ਸਿੰਘ ਦੀ ਛੋਟੀ ਭੈਣ ਨੂੰ ਦਿੱਤੀ ਜਾਵੇਗੀ ਪੰਜਾਬ ਪੁਲਿਸ ਵਿੱਚ ਨੌਕਰੀ – ਸੁਖਚੈਨ ਸਿੰਘ ਗਿੱਲ

ਖ਼ਬਰ ਸ਼ੇਅਰ ਕਰੋ
035609
Total views : 131856

ਚੰਡੀਗੜ੍ਹ, 29 ਫਰਵਰੀ- ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖਨੌਰੀ ਬਾਰਡਰ ’ਤੇ ਜਾਨ ਗਵਾਉਣ ਵਾਲੇ ਕਿਸਾਨ ਸ਼ੁੱਭਕਰਨ ਸਿੰਘ ਦੇ ਕੇਸ ਵਿੱਚ ਕਾਨੂੰਨੀ ਮਾਹਿਰਾਂ ਤੋ ਰਾਇ ਲੈਣ ਉਪਰੰਤ 0 ਐਫ.ਆਈ.ਆਰ ਦਰਜ ਕੀਤੀ ਗਈ ਹੈ। ਇਸ ਕੇਸ ਦੀ ਅਗਲੇਰੀ ਤਫਤੀਸ਼ ਕਾਨੂੰਨ ਮੁਤਾਬਕ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕਿਸਾਨ ਸ਼ੁੱਭਕਰਨ ਸਿੰਘ ਦੀ ਛੋਟੀ ਭੈਣ, ਜੋ ਕਿ ਬਾਰਵੀਂ ਪਾਸ ਹੈ ਨੂੰ ਪੰਜਾਬ ਪੁਲਿਸ ਵਿਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ।