




Total views : 148985







2010 ਤੋਂ ਬਾਅਦ ਹੁਣ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਹੋਇਆ ਸੁਭਾਗ ਪ੍ਰਾਪਤ – ਨਰਗਿਸ ਫਾਖਰੀ
ਅੰਮ੍ਰਿਤਸਰ, 29 ਫਰਵਰੀ- ( ਸਵਿੰਦਰ ਸਿੰਘ )- ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਜੀ ਅੰਮ੍ਰਿਤਸਰ, ਜਿੱਥੇ ਲੱਖਾਂ ਦੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਲਈ ਆਉਂਦੀਆਂ ਹਨ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਕਈ ਫਿਲਮੀ ਅਦਾਕਾਰ ਤੇ ਕਈ ਰਾਜਨੀਤਿਕ ਲੀਡਰ ਵੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ, ਉੱਥੇ ਹੀ ਅੱਜ ਅਮਰੀਕਾ ਦੀ ਮਾਡਲ ਅਤੇ ਬੋਲੀਵੁੱਡ ਵਿੱਚ ਕੰਮ ਕਰ ਚੁੱਕੀ ਨਰਗਿਸ ਫਕੀਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਉਹਨਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪਵਿੱਤਰ ਗੁਰਬਾਣੀ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਨਰਗਿਸ ਫਾਖਰੀ ਨੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇਸ ਤੋਂ ਪਹਿਲਾਂ 2010 ਦੇ ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਫਿਲਮ ਦੀ ਪ੍ਰਮੋਸ਼ਨ ਤੋਂ ਪਹਿਲਾਂ ਮੱਥਾ ਟੇਕਣ ਪਹੁੰਚੇ ਸਨ ਅਤੇ ਉਸ ਤੋਂ ਬਾਅਦ 14 ਸਾਲਾਂ ਬਾਅਦ ਹੁਣ ਉਹਨਾਂ ਨੂੰ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਇੱਥੇ ਨਤਮਸਤਕ ਹੋ ਕੇ ਉਹਨਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ।






