ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ –

ਖ਼ਬਰ ਸ਼ੇਅਰ ਕਰੋ
048054
Total views : 161400

16ਵੀਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ –

ਗਵਰਨਰ ਦੇ ਭਾਸ਼ਣ ਤੋਂ ਪਹਿਲਾਂ ਵਿਰੋਧੀ ਧਿਰ ਵੱਲੋਂ ਹੰਗਾਮਾ –
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ –

ਚੰਡੀਗੜ੍ਹ, 1 ਮਾਰਚ- ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਕਾਂਗਰਸੀ ਵਿਧਾਇਕਾਂ ਵਲੋਂ ਕਿਸਾਨਾਂ ਦੇ ਮੁੱਦੇ ’ਤੇ ਸਦਨ ਵਿਚ ਹੰਗਾਮਾ ਕੀਤਾ ਗਿਆ।

ਰਾਜਪਾਲ ਨੇ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਤੁਹਾਨੂੰ ਆਪਣੀ ਗੱਲ ਕਰਨ ਦਾ ਪੂਰਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਦਨ ਵਿਚ ਅਜਿਹਾ ਕਰਨਾ ਠੀਕ ਨਹੀਂ ਹੈ।

ਕਾਂਗਰਸ ਵਲੋਂ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਕਾਂਗਰਸੀ ਵਿਧਾਇਕਾਂ ਵਲੋਂ ਕਿਸਾਨਾਂ ਦੇ ਮੁੱਦੇ ’ਤੇ ਸਦਨ ਵਿਚ ਹੰਗਾਮਾ ਕੀਤਾ ਗਿਆ, ਜਿਸ ਕਾਰਨ ਰਾਜਪਾਲ ਵੀ ਆਪਣਾ ਭਾਸ਼ਣ ਪੂਰਾ ਨਹੀਂ ਪੜ੍ਹ ਸਕੇ।

#nasihattoday #NewsUpdate #latetsnews #newsfeed #punjabnews #BhagwantMann #aamadamiparty #PunjabVidhanSabha #banwarilalpurohit #congress