Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਸੱਖੋਵਾਲ ਵਿਖੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਖ਼ਬਰ ਸ਼ੇਅਰ ਕਰੋ
043974
Total views : 148937

ਕਿਹਾ-ਖਿਡਾਰੀਆਂ ਨੂੰ ਖੇਡਣ ਲਈ ਸੁਖਾਵਾਂ ਮਾਹੋਲ ਮੁਹੱਈਆ ਕਰਵਾਇਆ

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 1 ਮਾਰਚ – ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੰਡ ਸੱਖੋਵਾਲ ਵਿੱਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਉਨਾਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪੰਜਾਬ ਸਰਕਾਰ ਦੀ ਖਿਡਾਰੀਆਂ ਨੂੰ ਖੇਡਣ ਦੇ ਮੌਕੇ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੈ, ਜਿਸ ਤਹਿਤ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਹਲਕੇ ਅੰਦਰ ਯੂਥ ਕਲੱਬਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਖੇਡਣ ਲਈ ਸੁਖਾਂਵਾ ਮਾਹੋਲ ਮੁਹੱਈਆ ਕਰਵਾਇਆ ਗਿਆ ਹੈ ।

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਕਾਰ ਵਲੋਂ ਖੇਡਾਂ, ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਗਏ ਹਨ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। ਉਨਾਂ ਕਿਹਾ ਕਿ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੁਹਾਇਆ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

—————————–