ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਗਾਮੀ ਚੋਣਾਂ ਸਮੇਤ ਵੱਖ ਵੱਖ ਮੁੱਦਿਆਂ ‘ਤੇ ਮੀਟਿੰਗ ਦੌਰਾਨ ਵਿਚਾਰ ਚਰਚਾ –

ਖ਼ਬਰ ਸ਼ੇਅਰ ਕਰੋ
035610
Total views : 131857

ਆਗੂਆ ਤੇ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਵਚਨਬੱਧਤਾ ਦੁਹਰਾਈ –

ਚੰਡੀਗੜ੍ਹ,  1 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.  ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ, ਜਲੰਧਰ ਅਤੇ ਹੁਸ਼ਿਆਰਪੁਰ ਦੀ ਸੀਨੀਅਰ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ ਸਹਿਬਾਨ ਸਮੇਤ ਜਥੇਬੰਦੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਅਗਾਮੀ ਚੋਣਾਂ ਸਮੇਤ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ।
ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੀਟਿੰਗ ਦੌਰਾਨ ਸਮੂਹ ਆਗੂਆ ਤੇ ਵਰਕਰ ਸਾਹਿਬਾਨਾਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਪੂਰੀ ਤਨਦੇਹੀ ਨਾਲ ਘਰ ਘਰ ਤੱਕ ਪਹੰਚਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।