Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਗੋਲਬਾਗ ਪਾਰਕ ਵਿਚ ਫੂਡ ਸਟਰੀਟ ਬਨਾਉਣ ਲਈ ਕਮਿਸ਼ਨਰ ਕਾਰਪੋਰੇਸ਼ਨ ਵੱਲੋਂ ਇਲਾਕੇ ਦਾ ਦੌਰਾ

ਖ਼ਬਰ ਸ਼ੇਅਰ ਕਰੋ
050919
Total views : 167413

ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਅਤੇ ਕੈਂਰੋ ਮਾਰਕੀਟ ਵਿਚ ਬਣ ਰਹੀ ਕਾਰ ਪਾਰਕਿੰਗ ਦਾ ਵੀ ਕੀਤਾ ਦੌਰਾ
ਅੰਮ੍ਰਿਤਸਰ, 4 ਜਨਵਰੀ- (ਡਾ. ਮਨਜੀਤ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਜਿੰਨਾ ਕੋਲ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਅਹੁਦਾ ਹੈ, ਵੱਲੋਂ ਅੱਜ ਕਾਰਪੋਰੇਸ਼ਨ ਦੇ ਵਕਾਰੀ ਪ੍ਰੋਜੈਕਟ ਵੇਖਣ ਲਈ ਅਧਿਕਾਰੀਆਂ ਨਾਲ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਗੋਲਬਾਗ ਪਾਰਕ ਵਿਚ ਫੂਡ ਸਟਰੀਟ ਵਿਕਸਤ ਕਰਨ ਲਈ ਇਲਾਕੇ ਦਾ ਮੁਆਇਨਾ ਕੀਤਾ। ਉਨਾਂ ਕਿਹਾ ਕਿ ਇਹ ਇਲਾਕਾ ਸੈਲਾਨੀਆਂ ਦੀ ਪਹੁੰਚ ਦੇ ਬਿਲਕੁੱਲ ਕੇਂਦਰ ਬਿੰਦੂ ਹੈ, ਇਸ ਲਈ ਇਸ ਇਲਾਕੇ ਨੂੰ ਵਿਕਸਤ ਕੀਤਾ ਜਾਣਾ ਚਾਹੀਦਾ ਹੈ। ਉਨਾਂ ਨੇ ਇਸ ਇਲਾਕੇ ਦੀ ਪਹੁੰਚ ਵੇਖਦੇ ਹੋਏ ਇੱਥੇ ਫੂਡ ਸਟਰੀਟ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਯੋਜਨਾਬੰਦੀ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਜੇਕਰ ਇਸ ਇਲਾਕੇ ਵਿਚ ਫੂਡ ਸਟਰੀਟ ਬਣਦੀ ਹੈ ਤਾਂ ਇਸ ਨਾਲ ਅੰਮ੍ਰਿਤਸਰ ਆਉਣ ਵਾਲੇ ਸੈਲਾਨੀਆਂ ਤੇ ਯਾਤਰੀਆਂ ਨੂੰ ਸਥਾਨਕ ਪ੍ਰਸਿਧ ਖਾਣੇ ਦਾ ਸਵਾਦ ਚਖਾਉਣ ਲਈ ਵਧੀਆ ਇਲਾਕਾ ਮਿਲ ਸਕਦਾ ਹੈ, ਜੋ ਕਿ ਸ੍ਰੀ ਦਰਬਾਰ ਸਾਹਿਬ ਦੇ ਵੀ ਨੇੜੇ ਹੈ, ਜਲਿਆਂ ਵਾਲਾ ਬਾਗ ਦੇ ਵੀ ਨੇੜੇ ਅਤੇ ਦੁਰਗਿਆਣਾ ਮੰਦਰ ਦੇ ਵੀ ਬਿਲਕੁੱਲ ਨਾਲ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਦੇਸ਼ ਵਿਚ ਸਭ ਤੋਂ ਵੱਧ ਯਾਤਰੀ ਅਤੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਹੈ ਅਤੇ ਯਾਤਰੀ ਇੱਥੋਂ ਦੇ ਦਰਸ਼ਨੀ ਸਥਾਨਾਂ ਦੀ ਯਾਤਰਾ ਦੇ ਨਾਲ-ਨਾਲ ਖਾਣ ਪੀਣ ਦਾ ਮਜ਼ਾ ਲੈਣ ਦਾ ਵੀ ਸ਼ੌਕ ਰੱਖਦੇ ਹਨ, ਇਸ ਲਈ ਜ਼ਰੂਰੀ ਹੈ ਕਿ ਸ਼ਹਿਰ ਦੇ ਪ੍ਰਸਿਧ ਖਾਣੇ ਇਕ ਹੀ ਸਥਾਨ ਉਤੇ ਪਰੋਸਣ ਲਈ ਵਧੀਆ ਇਲਾਕਾ ਦੇ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਕੰਪਨੀ ਬਾਗ ਵਿਖੇ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵੇਖਿਆ ਤੇ ਕੈਂਰੋ ਮਾਰਕੀਟ ਵਿਚ ਬਣ ਰਹੀ ਮਲਟੀ ਲੈਵਲ ਕਾਰ ਪਾਰਕਿੰਗ ਦੇ ਚੱਲ ਰਹੇ ਕੰਮ ਨੂੰ ਵੇਖਿਆ। ਉਨਾਂ ਠੇਕੇਦਾਰ ਦੇ ਆਦਮੀਆਂ ਨਾਲ ਗੱਲ ਕੀਤੀ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਪ੍ਰੋਜੈਕਟ ਦਾ ਵਿਸਥਾਰ ਲਿਆ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੇ ਬਿਲਕੁੱਲ ਵਿਚਕਾਰ ਬਣਨ ਵਾਲੀ ਇਹ ਕਾਰ ਪਾਰਕਿੰਗ ਬਹੁਤ ਮਹੱਤਵਪੂਰਨ ਸਾਬਤ ਹੋਣੀ ਹੈ, ਸੋ ਇਸ ਵਿਚ ਤਕਨੀਕੀ ਤੌਰ ਉਤੇ ਨਿਗ੍ਹਾ ਰੱਖੀ ਜਾਵੇ ਤਾਂ ਜੋ ਕਿਸੇ ਵੀ ਤਰਾਂ ਦੀ ਖਾਮੀ ਪ੍ਰੋਜੈਕਟ ਵਿਚ ਨਾ ਰਹੇ। ਇਸ ਮਗਰੋਂ ਡਿਪਟੀ ਕਮਿਸ਼ਨਰ ਵੱਲੋਂ ਗਲਿਆਰਾ ਕਾਰ ਪਾਰਕਿੰਗ ਦਾ ਦੌਰਾ ਕਰਕੇ ਉਥੇ ਸਫਾਈ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਨੇ ਪੁੱਡਾ ਅਧਿਕਾਰੀਆਂ ਨੂੰ ਕਾਰ ਪਾਰਕਿੰਗ ਦੀ ਸੰਭਾਲ ਵੱਲ ਉਚੇਚਾ ਧਿਆਨ ਦੇਣ ਤੇ ਸ਼ਰਧਾਲੂਆਂ ਦੀ ਵਰਤੋ ਵਿਚ ਆਉਣ ਵਾਲੇ ਪਖਾਨਿਆਂ ਦੀ ਸਫਾਈ ਤੇ ਰੌਸ਼ਨੀ ਦੇ ਉਚੇਚੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਜਾਇੰਟ ਕਮਿਸ਼ਨਰ ਨਗਰ ਨਿਗਮ ਸ: ਹਰਦੀਪ ਸਿੰਘ, ਸ਼੍ਰੀ ਵਿਸ਼ਾਲ ਵਧਾਵਨ, ਐਸ ਈ. ਸ: ਸੰਦੀਪ ਸਿੰਘ, ਅਸਟੇਟ ਅਫਸਰ ਸ: ਧਰਮਿੰਦਰ ਸਿੰਘ ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।