Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਲੜਕੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣਾ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ

ਖ਼ਬਰ ਸ਼ੇਅਰ ਕਰੋ
043974
Total views : 148937

ਅੰਮ੍ਰਿਤਸਰ, 2 ਮਾਰਚ- ( ਡਾ. ਮਨਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਘੇ ਸਿੱਖ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਲੜਕੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਐਡਵੋਕੇਟ ਧਾਮੀ ਅੱਜ ਭਾਈ ਗੁਰਇਕਬਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਬੀਬਾ ਗੁਰਪ੍ਰੀਤ ਕੌਰ ਦੇ ਚਲਾਣੇ ਨੂੰ ਪਰਿਵਾਰ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਕਿਹਾ ਕਿ ਬੇਸ਼ੱਕ ਜੀਵਨ ਅਤੇ ਮੌਤ ਕਰਤਾ ਪੁਰਖ ਦੇ ਹੱਥ ਹੈ, ਪਰੰਤੂ ਸੰਸਾਰਕ ਰਿਸ਼ਤਿਆਂ ਕਾਰਨ ਕਿਸੇ ਪਰਿਵਾਰਕ ਮੈਂਬਰ ਦਾ ਤੁਰ ਜਾਣਾ ਗਹਿਰੀ ਮਾਨਸਿਕ ਪੀੜਾ ਦਿੰਦਾ ਹੈ। ਉਨ੍ਹਾਂ ਵਿਛੜੀ ਰੂਹ ਨਮਿਤ ਅਰਦਾਸ ਕਰਦਿਆਂ ਆਖਿਆ ਕਿ ਅਕਾਲ ਪੁਰਖ ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਸ. ਤਲਵਿੰਦਰ ਸਿੰਘ ਬੁੱਟਰ, ਮੈਨੇਜਰ ਸ. ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।