Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਦੌਰਾ

ਖ਼ਬਰ ਸ਼ੇਅਰ ਕਰੋ
051760
Total views : 168646

ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਬਰਨਾਲਾ, 3 ਜਨਵਰੀ — ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ।
ਹਸਪਤਾਲ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁੱਢਲਾ ਫਰਜ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ ਜੋ ਕਿ ਸੀ.ਐਚ.ਸੀ. ਮਹਿਲ ਕਲਾਂ ਬਾਖੂਬੀ ਦੇ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਐਮਰਜੈਂਸੀ, ਓ.ਪੀ.ਡੀ. ਜੱਚਾ-ਬੱਚਾ ਵਿਭਾਗ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੇ ਸਮੂਹ ਸਟਾਫ ਨੂੰ ਸਮੇਂ ਦੀ ਪਾਬੰਧੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ।
ਇਸ ਮੌਕੇ ਡਾ. ਗੁਰਤਜਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ, ਸੀ.ਐਚ.ਸੀ. ਮਹਿਲ ਕਲਾਂ, ਸ੍ਰੀ ਕੁਲਜੀਤ ਸਿੰਘ ਬਲਾਕ ਐਜੂਕੇਟਰ, ਚੀਫ਼ ਫਾਰਮੇਸੀ ਅਫ਼ਸਰ ਸ੍ਰੀ ਰਜਿੰਦਰ ਸਿੰਘ, ਸ੍ਰੀਮਤੀ ਮੀਨਾ ਰਾਣੀ ਫਾਰਮੇਸੀ ਅਫ਼ਸਰ, ਸ੍ਰੀਮਤੀ ਜਸਵਿੰਦਰ ਕੌਰ ਸਟਾਫ਼ ਨਰਸ, ਸ੍ਰੀ ਗੁਰਿੰਦਰ ਅੱਤਰੀ, ਸ੍ਰੀ ਹਰਜਿੰਦਰ ਸਿੰਘ ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜਰ ਸੀ।