Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਪੰਜਾਬ ਦੇ ਆਰਥਿਕ ਵਿਕਾਸ ਅਤੇ ਮਾਲੀਆ ਪ੍ਰਾਪਤੀ ਵਿੱਚ ਵਾਧਾ ਦਰਜ – ਹਰਪਾਲ ਸਿੰਘ ਚੀਮਾ

ਖ਼ਬਰ ਸ਼ੇਅਰ ਕਰੋ
043976
Total views : 148951

ਚੰਡੀਗੜ੍ਹ, 03 ਮਾਰਚ – ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮਜ਼ਬੂਤ ਹੋ ਰਹੇ ਆਰਥਿਕ ਵਿਕਾਸ ਅਤੇ ਮਾਲੀਆ ਪ੍ਰਾਪਤੀ ਵਿੱਚ ਸਫਲਤਾ ਦਾ ਜਿਕਰ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐੱਸ.ਟੀ, ਜੀ.ਐੱਸ.ਟੀ, ਪੀ.ਐੱਸ.ਡੀ.ਟੀ, ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ ਜੋ ਕਿ ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਹੈ।