




Total views : 148974







ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਪਾਰੀ ਭਰਾਵਾਂ ਤੋਂ ਮੰਗੇ ਸੁਝਾਅ –
ਅੰਮ੍ਰਿਤਸਰ, 03 ਮਾਰਚ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਅੰਮ੍ਰਿਤਸਰ ਵਿਖੇ ‘ਸਰਕਾਰ-ਵਪਾਰ ਮਿਲਣੀ’ ਪ੍ਰੋਗਰਾਮ ‘ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਪਾਰੀਆਂ ਦੇ ਮਸਲਿਆਂ ‘ਤੇ ਖੁੱਲ੍ਹ ਕੇ ਚਰਚਾ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਪਾਰੀ ਭਰਾਵਾਂ ਤੋਂ ਸੁਝਾਅ ਮੰਗੇ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਪੰਜਾਬ ‘ਚ ਵੱਧ ਤੋਂ ਵੱਧ ਵਪਾਰ ਵਧਾਉਣਾ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨਾਂ ਇਸ ‘ਸਰਕਾਰ-ਵਪਾਰ ਮਿਲਣੀ’ ‘ਚ ਹਿੱਸਾ ਲੈਣ ਵਾਲੇ ਸਾਰੇ ਵਪਾਰੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ।






