Total views : 131888
ਸੁਰੱਖਿਆ ਦੇ ਪੁਖਤਾ ਪ੍ਰਬੰਧ- ਐਸ. ਐਸ. ਪੀ. ਸਤਿੰਦਰ ਸਿੰਘ
ਜੰਡਿਆਲਾ ਗੁਰੂ, 04 ਮਾਰਚ-(ਸਿਕੰਦਰ ਮਾਨ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਤੇ ਡਿਬਰੂਗੜ੍ਹ ਜੇਲ ਭੇਜੇ ਸਿੰਘਾਂ ਨੂੰ ਪੰਜਾਬ ਸ਼ਿਫਟ ਕਰਨ ਅਤੇ ਹੋਰ ਮੰਗਾਂ ਦੇ ਸਬੰਧ ਵਿਚ ਅੱਜ ਰੇਲਾਂ ਰੋਕਣ ਦੇ ਦਿੱਤੇ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਵਲੋਂ ਜੰਡਿਆਲਾ ਗੁਰੂ ਨਜਦੀਕ ਪਿੰਡ ਦੇਵੀਦਾਸਪੁਰਾ ਰੇਲਵੇ ਲਾਈਨ ਵਿਖੇ ਰੇਲਾਂ ਰੋਕਣ ਜਾਂਦਿਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ।
ਸ. ਸਤਿੰਦਰ ਸਿੰਘ ਐਸ.ਐਸ.ਪੀ. ਪੁਲਿਸ ਜ਼ਿਲਾ ਅੰਮ੍ਰਿਤਸਰ (ਦਿਹਾਤੀ) ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਜੋ ਰੇਲਾਂ ਰੋਕਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ, ਉਸ ਤਹਿਤ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ ਅਤੇ ਕੁਝ ਆਗੂਆ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨਾਂ ਦੱਸਿਆ ਕਿ ਰੇਲ ਆਵਾਜਾਈ ਆਮ ਵਾਂਗ ਜਾਰੀ ਹੈ।