ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਰਹੱਦੋ ਪਾਰ ਕਾਰਟੇਲ ਦਾ ਕੀਤਾ ਪਰਦਾਫਾਸ਼, 2 ਕਿਲੋ ਹੈਰੋਇੰਨ ਸਮੇਤ 1 ਕਾਬੂ

ਖ਼ਬਰ ਸ਼ੇਅਰ ਕਰੋ
035610
Total views : 131857

ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਏ ਜਾਣਗੇ- ਸੀ.ਪੀ ਗੁਰਪ੍ਰੀਤ ਭੁੱਲਰ
ਅੰਮ੍ਰਿਤਸਰ, 04 ਮਾਰਚ-( ਡਾ. ਮਨਜੀਤ ਸਿੰਘ)- ਮਾਨਯੋਗ ਮੁੱਖ ਮੰਤਰੀ, ਪੰਜਾਬ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸਦੇ ਕਬਜ਼ੇ ‘ਚੋਂ 2 ਕਿਲੋਂ ਹੈਰੋਇੰਨ ਬਰਾਮਦ ਹੋਈ ਹੈ।
ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾ ਦੀ ਪਛਾਣ ਜਸਬੀਰ ਸਿੰਘ ਉਰਫ਼ ਮੱਲ ਉਰਫ਼ ਮੋਟਾ ਵਾਸੀ ਪਿੰਡ ਖਿਆਲਾ ਕਲਾਂ ਵਜੋਂ ਕੀਤੀ ਹੈ, ਇਹ 12ਵੀਂ ਪਾਸ ਹੈ ਅਤੇ ਕੰਮਕਾਰ ਖੇਤੀਬਾੜੀ ਕਰਦਾ ਹੈ।
ਸੀ.ਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਡੀ.ਸੀ.ਪੀ ਸਿਟੀ, ਡਾ. ਪ੍ਰਗਿਆ ਜੈਨ ਅਤੇ ਡੀ.ਸੀ.ਪੀ ਇੰਨਵੈਸਟੀਗੇਸ਼ਨ, ਹਰਪ੍ਰੀਤ ਮੰਡੇਰ, ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਨਵਜ਼ੋਤ ਸਿੰਘ ਦੀ ਨਿਗਰਾਨੀ ਹੇਠ ਏ.ਸੀ.ਪੀ ਇੰਨਵੈਸਟੀਗੇਸ਼ਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਇੰਚਾਰਜ਼ ਸੀ.ਆਈ.ਏ ਸਟਾਫ-3 ਇੰਸਪੈਕਟਰ ਬਿੰਦਰਜੀਤ ਸਿੰਘ ਦੀ ਪੁਲਿਸ ਪਾਰਟੀ ਏ.ਐਸ.ਆਈ ਕਮਲਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਮੁਲਜ਼ਮਾ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਰਾਮ ਤੀਰਥ ਰੋਡ ਦੇ ਖੇਤਰ ਵਿੱਚ ਕਿਸੇ ਨੂੰ ਹੈਰੋਇਨ ਦੀ ਖੇਪ ਦੇਣ ਲਈ ਆਪਣੇ ਮੋਟਰਸਾਈਕਲ ਤੇ ਖੜਾ ਸੀ। ਪੁਲਿਸ ਵੱਲੋਂ ਇਹ ਮੋਟਰਸਾਈਕਲ ਵੀ ਜਬਤ ਕਰ ਲਿਆ ਹੈ।
ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਗ੍ਰਿਫਤਾਰ ਜਸਬੀਰ ਸਿੰਘ ਆਪਣੇ ਪਿੰਡ ਖਿਆਲਾ ਕਲਾਂ ਵਿੱਚ ਹੀ ਰਹਿੰਦੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਕਰੀਬ ਡੇਢ ਮਹੀਨੇ ਪਹਿਲਾਂ ਆਇਆ ਸੀ ਤੇ ਇਸਦੇ ਕਹਿਣ ਤੇ ਹੀ ਹੈਰੋਇੰਨ ਦੀ ਖੇਪ ਲੈ ਕੇ ਅੰਮ੍ਰਿਤਸਰ ਦੇ ਵੱਖ-ਵੱਖ ਏਰੀਆਂ ਵਿੱਚ ਅੱਗੇ ਸਪਲਾਈ ਕਰਦਾ ਸੀ।
ਇਸਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤੇ ਮੁਕੱਦਮਾਂ ਨੰਬਰ 41 ਮਿਤੀ 02-03-2024 ਜੁਰਮ 21,21(ਸੀ),/61/85 ਐਨ.ਡੀ.ਪੀ.ਐਸ ਐਕਟ ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਖੇ ਦਰਜ਼ ਰਜਿਸਟਰ ਕੀਤਾ ਗਿਆ ਹੈ।*
Commissioner of Police Amritsar