Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ

ਖ਼ਬਰ ਸ਼ੇਅਰ ਕਰੋ
051768
Total views : 168654

ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼
ਤਰਨ ਤਾਰਨ, 03 ਜਨਵਰੀ — ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ ਵਿੱਚ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ ਖਡੂਰ ਸਾਹਿਬ ਦੇ ਸਮੂਹ ਕਾਨੂੰਨਗੋ ਤੇ ਪਟਵਾਰੀਆਂ ਹਾਜਰ ਹੋਏ ਹਨ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸਰਬਜੀਤ ਸਿੰਘ, ਨਾਇਬ ਤਹਿਸੀਲਦਾਰ ਚੋਹਲਾ ਸਾਹਿਬ ਸ੍ਰੀ ਰਣਜੀਤ ਸਿੰਘ, ਨਾਇਬ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਮੂਹ ਅਧਿਕਾਰੀਆ ਨੂੰ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ “ਮੇਰਾ ਘਰ, ਮੇਰਾ ਨਾਮ” ਸਕੀਮ ਦੇ ਨਕਸ਼ਾ-1 ਦੀ ਗਰਾਊਂਡ ਟਰੁੱਥਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਮੁਸਾਵੀਆ ਦੇ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ। ਉਹਨਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾਕਿ ਰੈਵੀਨਿਊ ਰਿਕਾਰਡ ਵਿੱਚੋ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵਧੀਆ ਸੇਵਾਵਾਂ ਦਿੱਤੀਆ ਜਾ ਸਕਣ ।
———