Total views : 131896
Total views : 131896
-
ਅੰਮ੍ਰਿਤਸਰ 3 ਜਨਵਰੀ-(,ਡਾ. ਮਨਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀ ਹੈ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਬਲਾਕ ਜੰਡਿਆਲਾ ਅਤੇ ਤਰਸਿੱਕਾ ਦੇ 20 ਪਿੰਡਾਂ ਦੀ ਪੰਚਾਇਤਾਂ ਨੁੰ ਵਿਵੇਕੀ ਫੰਡ ਵਿਚੋ 1 ਕਰੋੜ 3 ਲੱਖ ਰੁਪਏ ਦੇ ਚੈਕ ਤਕਸੀਮ ਕਰਨ ਸਮੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਗਰਾਂਟ ਨਾਲ ਪੰਚਾਇਤਾਂ ਆਪਣੇ ਪਿੰਡਾਂ ਵਿਚ ਗਲੀਆਂ-ਨਾਲੀਆਂ, ਛੱਪੜਾਂ ਅਤੇ ਫਿਰਨੀਆਂ ਦਾ ਕੰਮ ਕਰਵਾ ਸਕਦੀਆਂ ਹਨ। ਸ: ਈ.ਟੀ.ਓ ਨੇ ਕਿਹਾ ਕਿ ਇਸ ਤੋ ਪਹਿਲਾਂ ਵੀ ਆਪਣੀ ਵਿਵੇਕੀ ਗਰਾਂਟ ਵਿਚੋ 1.5 ਕਰੋੜ ਰੁਪਏ ਦੇੇ ਫੰਡਜ਼ ਵੱਖ ਵੱਖ ਪੰਚਾਇਤਾਂ ਨੂੰ ਵੰਡੇ ਗਏ ਸਨ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਸਾਰੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਜ਼ਲਦੀ ਹੀ ਫੰਡਜ਼ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਜੰਡਿਆਲਾ ਗੁਰੂ ਹਲਕੇ ਨੂੰ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੇ ਵਿਕਾਸ ਲਈ ਕੋਈ ਧਿਆਨ ਨਹੀ ਦਿੱਤਾ।
ਇਸ ਮੌਕੇ ਈ.ਟੀ.ਓ ਵਲੋ 20 ਪਿੰਡਾਂ ਦੇ ਨੋਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਏ ਅਤੇ ਦੱਸਿਆ ਕਿ ਹਰੇਕ ਪਿੰਡ ਵਿਚ ਖੇਡ ਸਟੇਡੀਅਮ ਬਣਾਏ ਜਾਣਗੇ ਤੇ ਖੇਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਨੋਜਵਾਨ ਖੇਡਾਂ ਨਾਲ ਜੁੜਣਗੇ ਅਤੇ ਨਸ਼ਿਆਂ ਤੋ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋ ਰਾਜਨੀਤੀ ਵਿਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ।
ਸ: ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਾਡੀ ਸਰਕਾਰ ਨੇ ਪ੍ਰਾਈਵੇਟ ਕੰਪਨੀ ਤੋ ਗੋਬਿੰਦਵਾਲ ਥਰਮਲ ਪਲਾਂਟ ਨੂੰ ਖਰੀਦ ਕੇ ਸਰਕਾਰੀ ਕਰ ਦਿੱਤਾ ਹੈ ਅਤੇ ਹੁਣ ਇਸ ਪਲਾਂਟ ਨੂੰ ਪਾ੍ਰਈਵੇਟ ਨਹੀ ਬਲਕਿ ਸਰਕਾਰੀ ਪਲਾਂਟ ਵਜੋ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਾਂ ਸਰਕਾਰੀ ਜਾਇਦਾਦਾਂ ਨੂੰ ਕੇਵਲ ਵੇਚਿਆ ਹੈ ਇਹ ਪਹਿਲੀ ਵਾਰ ਹੈ ਕਿ ਸਾਡੀ ਸਰਕਾਰ ਨੇ ਪ੍ਰਾਈਵੇਟ ਜਾਇਦਾਦ ਨੂੰ ਖਰੀਦ ਕੇ ਸਰਕਾਰੀ ਕੀਤਾ ਹੈ, ਜਿਸ ਨਾਲ ਸੂਬੇ ਦੀ ਲੋਕਾਂ ਨੂੰ ਹੋਰ ਸਸਤੀ ਬਿਜਲੀ ਮੁਹੱਈਆ ਹੋਵੇਗੀੇ।
ਕੈਬਿਨਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 43 ਸਰਕਾਰੀ ਸੇਵਾਵਾਂ ਘਰ ਬੈਠੇ ਹੀ ਦੇਣ ਦਾ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ ਅਤੇ ਇਕ ਟੈਲੀਫੋਨ ਕਾਲ ਤੇ ਹੀ ਉਹ ਆਪਣਾ ਕਰਵਾ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਹੀ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡਾਂ ਵਿਚ ਕੈਪ ਲਗਾ ਕੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਸੀ ਲਗਾਤਾਰ ਕੰਮ ਕਰ ਰਹੇ ਹਾਂ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਚੇਅਰਮੈਨ ਸ: ਸ਼ਨਾਖ ਸਿੰਘ, ਸੁਨੈਨਾ ਰੰਧਾਵਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ: ਸਤਿੰਦਰ ਸਿੰਘ, ਬਲਾਕ ਪ੍ਰਧਾਨ ਸਰਬਜੀਤ ਡਿੰਪੀ ਤੋ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ ।