Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਰੋਜਗਾਰ ਕੈਂਪ 93 ਉਮੀਦਵਾਰਾਂ ਦੀ ਹੋਈ ਚੋਣ 

ਖ਼ਬਰ ਸ਼ੇਅਰ ਕਰੋ
043974
Total views : 148937

ਅੰਮ੍ਰਿਤਸਰ, 7 ਮਾਰਚ -(ਸਿਕੰਦਰ ਮਾਨ)- ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਦਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਨਰੇਸ਼ ਕੁਮਾਰ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਅੰਮ੍ਰਿਤਸਰ ਨੇ ਕਰਦਿਆਂ ਦੱਸਿਆ ਕਿ ਦਫਤਰ ਸ਼੍ਰੀ ਹਰਭਜਨ ਸਿੰਘ ਈ.ਟੀ.ਓ, ਕੈਬਨਿਟ ਮੰਤਰੀ, ਬਿਜਲੀ ਅਤੇ ਲੋਕ ਨਿਰਮਾਣ ਵਿਭਾਗ, ਪੰਜਾਬ, ਜੁਬਲੀ ਰੋਡ, ਜੈ ਰਿਜ਼ੋਰਟ ਦੇ ਸਾਹਮਣੇ, ਜੰਡਿਆਲਾ ਗੁਰੂ ਵਿਖੇ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ ਅਤੇ ਸਕਿੱਲ ਡਿਵੈਲਪਮੈਂਟ ਕੈਂਪ ਲਾਇਆ ਗਿਆ। ਜਿਸ ਵਿੱਚ ਐਸ.ਸੀ ਕਾਰਪੋਰੇਸ਼ਨ, ਜਿਲ੍ਹਾ ਉਦਯੋਗ ਕੇਂਦਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਟ, ਪੇਂਡੂ ਸਵੈ ਰੁਜਗਾਰ ਤਕਨੀਕੀ ਸੰਸਥਾ ਅਤੇ ਪੰਜਾਬ ਰਾਜ ਪੇਂਡੂ ਅਜੀਵਿਕਾ ਮਿਸ਼ਨ ਅੰਮ੍ਰਿਤਸਰ ਜਿਲ੍ਹੇ ਦੇ ਵਿਭਾਗਾਂ ਵੱਲੋਂ ਭਾਗ ਲਿਆ ਗਿਆ।ਇਸ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਪੇਟੀ.ਐਮ, ਸਵਿਫਟ ਸੁਰੱਖਿਆ, ਮੈਕਸੀਕਸ ਕੋਚਰਟੇਕ, ਆਧਾਨ ਸੋਲੂਸ਼ਨਸ ਆਦਿ ਕੰਪਨੀਆਂ ਨੇ ਭਾਗ ਲਿਆ। ਜਿਸ ਵਿੱਚ ਦਸਵੀਂ ਤੋ ਲੈਕੇ ਗ੍ਰੈਜੂਏਸ਼ਨ ਪਾਸ ਬੱਚਿਆਂ ਨੂੰ ਨੋਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।
ਕੈਂਪ ਦੌਰਾਨ ਹਾਜ਼ਰ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਦੇ ਧਰਮਪਤਨੀ ਸ੍ਰੀਮਤੀ ਸੁਹਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 219 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ 93 ਉਮੀਦਵਾਰਾਂ ਨੂੰ ਨੋਕਰੀ ਲਈ ਚੋਣ/ਸ਼ਾਰਟਲਿਸਟ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਸੁਨੈਨਾ ਰੰਧਾਵਾ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।

——
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ ਦੀ ਧਰਮਪਤਨੀ ਸ੍ਰੀਮਤੀ ਸੁਹਿੰਦਰ ਕੌਰ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ।