Total views : 131857
ਅੰਮ੍ਰਿਤਸਰ, 07 ਮਾਰਚ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਉੱਤਰੀ ਭਾਰਤ ਦੇ ਜਥੇਬੰਦੀਆਂ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਗੁਰਦੁਆਰਾ ਬਾਬਾ ਭੂਰੇ ਵਾਲਾ ਪਿੰਡ ਰਾਮਪੁਰਾ ਵਿਖੇ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਜਿਲਾ ਪ੍ਰਧਾਨ ਦਵਿੰਦਰ ਸਿੰਘ ਚਾਟੀ ਵਿੰਡ ਸੂਬਾ ਕਮੇਟੀ ਮੈਂਬਰ ਗੁਰਭੇਜ ਸਿੰਘ ਸੁਲਤਾਨਵਿੰਡ ਕਾਰਜ ਸਿੰਘ ਰਾਮਪੁਰਾ ਨੇ ਕਿਹਾ ਕੀ ਮੋਰਚੇ ਵੱਲੋਂ ਦਿੱਤਾ ਗਿਆ ਪ੍ਰੋਗਰਾਮ ਲਾਗੂ ਕਰਕੇ ਜਥੇਬੰਦੀ ਵੱਲੋਂ ਪੰਜਾਬ ਵਿੱਚ ਚਾਰ ਥਾਵਾਂ ਤੇ ਰੇਲ ਦਾ ਚੱਕਾ ਜਾਮ ਕੀਤਾ ਜਾਵੇਗਾ। ਜਿਸ ਵਿੱਚ ਅੰਮ੍ਰਿਤਸਰ ਮਾਨਾਂਵਾਲਾ ਰੇਲਵੇ ਸਟੇਸ਼ਨ ਹੋਵੇਗਾ, ਤਰਨ ਤਾਰਨ ਫਿਰੋਜ਼ਪੁਰ ਅਤੇ ਜਲੰਧਰ ਵਿਖੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਆਗੂਆਂ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਕਿਸਾਨਾਂ ਤੇ ਬਹੁਤ ਜਿਆਦਾ ਤਸ਼ੱਦਦ ਕੀਤਾ ਅਤੇ ਹੱਕ ਮੰਗ ਰਹੇ ਕਿਸਾਨਾਂ ਨੂੰ ਅਣਗੌਲਿਆਂ ਕਰਕੇ ਕਾਰਪੋਰੇਟ ਘਰਾਣਿਆਂ ਦਾ ਹੱਥ ਠੋਕਾ ਬਣ ਰਹੀ ਹੈ। ਜਿਸ ਦਾ ਵਿਰੋਧ 10 ਮਾਰਚ ਨੂੰ ਪੂਰੇ ਭਾਰਤ ਵਿੱਚ ਰੇਲਾਂ ਦਾ ਚੱਕਾ ਜਾਮ ਕਰਕੇ ਕੀਤਾ ਜਾਵੇਗਾ।
ਇਸ ਮੌਕੇ ਸਮੂਹ ਕਿਸਾਨ ਆਗੂਆਂ ਬੋਲਦਿਆਂ ਕਿਹਾ ਕਿ 10 ਮਾਰਚ ਨੂੰ ਮਾਨਾਂਵਾਲਾ ਰੇਲਵੇ ਸਟੇਸ਼ਨ ਤੇ ਪਹੁੰਚ ਕੇ ਕੇਦਰ ਦੀ ਬੀ. ਜੇ.ਪੀ ਸਰਕਾਰ ਦਾ ਦੱਬ ਕੇ ਵਿਰੋਧ ਕਰੀਏ। ਕਿਸਾਨ ਆਗੂਆ ਬੋਲਦਿਆਂ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਨੂੰ ਜਿੱਤ ਪ੍ਰਾਪਤ ਨਹੀਂ ਹੁੰਦੀ ਉਨਾਂ ਚਿਰ ਮੋਰਚੇ ਵੱਲੋਂ ਦਿੱਤਾ ਹੋਇਆ ਪ੍ਰੋਗਰਾਮ ਲਾਗੂ ਕਰਕੇ ਸਰਕਾਰ ਦਾ ਜ਼ਬਰਦਸਤ ਵਿਰੋਧ ਕਰਦੇ ਰਹਾਂਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰਜੀਤ ਸਿੰਘ ਸੁਲਤਾਨਵਿੰਡ, ਸਤਨਾਮ ਸਿੰਘ ਜੰਡਿਆਲਾ, ਸਰਬਜੀਤ ਸਿੰਘ ਰਾਮਪੁਰਾ, ਅੰਗਰੇਜ਼ ਸਿੰਘ ਚਾਟੀਵਿੰਡ, ਮਲੂਕ ਸਿੰਘ ਸੁੱਖੇਵਾਲ, ਰਾਜਪਾਲ ਸਿੰਘ ਸੁਲਤਾਨਵਿੰਡ, ਸੱਜਣ ਸਿੰਘ ਨੰਬਰਦਾਰ, ਡਾਕਟਰ ਸੁਖਮੀਰ ਸਿੰਘ, ਸੰਦੀਪ ਸਿੰਘ ਮਿੱਠਾ, ਗੁਰਪ੍ਰੀਤ ਸਿੰਘ ਪੰਡੋਰੀ, ਭਿੰਡਰ ਅੰਮ੍ਰਿਤਸਰ ਆਦਿ ਆਗੂ ਹਾਜਰ ਸਨ।