Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 6838 ਕੇਸਾਂ ਦਾ ਨਿਪਟਾਰਾ-

ਖ਼ਬਰ ਸ਼ੇਅਰ ਕਰੋ
052023
Total views : 169005

56.58 ਕਰੋੜ ਰੁਪਏ ਦੇ ਕਰੀਬ ਅਵਾਰਡ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ
ਮੋਗਾ, 09 ਮਾਰਚ- ਜ਼ਿਲ੍ਹਾ ਮੋਗਾ ਵਿੱਚ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 20 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 11 ਬੈਂਚ ਰੈਵੇਨਿਊ ਕੇਸਾਂ ਦਾ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 8 ਬੈਂਚ ਬਣਾਏ ਗਏ।

ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 8934 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 6009 ਪ੍ਰੀ-ਲਿਟੀਗੇਟਿਵ ਅਤੇ 829 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 56 ਕਰੋੜ 57 ਲੱਖ 85 ਹਜ਼ਾਰ 984 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।
ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖ਼ਿਲਾਫ਼ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 11.05.2024 ਨੂੰ ਲਗਾਈ ਜਾਵੇਗੀ।