




Total views : 154271







ਨਵੀਂ ਦਿੱਲੀ, 9 ਮਾਰਚ – ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਅਸਤੀਫ਼ਾ ਦੇ ਦਿੱਤਾ ਹੈ। ਕਾਨੂੰਨ ਅਤੇ ਨਿਆਂ ਮੰਤਰਾਲਾ ਅਨੁਸਾਰ ਚੋਣ ਕਮਿਸ਼ਨਰ, ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਅਹੁਦੇ ਦੀ ਮਿਆਦ) ਐਕਟ, 2023 ਦੀ ਧਾਰਾ 11 ਦੀ ਧਾਰਾ (1) ਦੇ ਅਨੁਸਾਰ, ਰਾਸ਼ਟਰਪਤੀ ਨੇ ਚੋਣ ਕਮਿਸ਼ਨਰ ਅਰੁਣ ਗੋਇਲ ਦੁਆਰਾ ਦਿੱਤਾ ਗਿਆ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਤੇ ਅਸਤੀਫ਼ਾ 9 ਮਾਰਚ 2024 ਤੋਂ ਪ੍ਰਭਾਵੀ ਹੈ।






