Total views : 131857
ਕਿਸਾਨ ਜਥੇਬੰਦੀਆਂ ਵੱਲੋਂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਦੇਵੀਦਾਸਪੁਰ ਵਿਖੇ ਰੇਲ ਰੋਕੋ ਜਾਰੀ-
ਅੰਮ੍ਰਿਤਸਰ, 10 ਮਾਰਚ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੇਰ ਰਾਜਨੀਤਕ) ਦੋਵਾਂ ਫੋਰਮਾ ਦਾ 10 ਮਾਰਚ ਰੈਲ ਰੋਕੂ ਪ੍ਰੋਗਰਾਮ ਤਹਿਤ ਅੱਜ ਜੰਡਿਿਆਲਾ ਗੁਰੂ ਨਜਦੀਕ ਪੈਂਦੇ ਪਿੰਡ ਦੇਵੀਦਾਸਪੁਰ ਵਿਖੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਰੇਲਵੇ ਟਰੈਕ ਤੇ ਬੈਠ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਾਜ਼ ਕੀਤੀ ਜਾ ਰਹੀ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਪੱਧਰੀ 22 ਜ਼ਿਲ੍ਹੇ 52 ਥਾਵਾਂ ਤੇ ਰੇਲਾਂ ਰੋਕੀਆਂ ਜਾ ਰਹੀਆ ਹਨ। ਉਨਾਂ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਦੀ ਅੜੀਅਲ ਨੀਤੀ ਖਿਲਾਫ ਹੈ। ਉਨਾਂ ਕਿਹਾ ਕਿ ਸਾਡਾ ਸ਼ਾਂਤਮਈ ਪ੍ਰਦਰਸ਼ਨ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ।
ਇਸ ਮੌਕੇ ਹੋਰਨਾਂ ਤੋ ਇਲਾਵਾ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਡਾ. ਕੰਵਰਦਲੀਪ ਸਿੰਘ, ਜਰਮਨਜੀਤ ਸਿੰਘ ਬੰਡਾਲਾ ਆਦਿ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।