Total views : 131855
ਭਗਵੰਤ ਪਾਲ ਸਿੰਘ ਸੱਚਰ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਜਾਰੀ-
ਅੰਮ੍ਰਿਤਸਰ, 10 ਮਾਰਚ -(ਸਿਕੰਦਰ ਮਾਨ)- ਵਿਧਾਨ ਸਭਾ ਹਲਕਾ ਮਜੀਠਾ ਦੇ ਕਸਬਾ ਮਜੀਠਾ ਵਿਖੇ 17 ਮਾਰਚ ਐਤਵਾਰ ਨੂੰ ਕਾਂਗਰਸ ਪਾਰਟੀ ਵੱਲੋ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਸਭ ਤੋਂ ਵੱਧ ਇਤਿਹਾਸਕ ਹੋਵੇਗੀ। ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਉਪਰੰਤ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਪਾਖਰਪੁਰ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਹਲਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਰਵਾਈ ਜਾ ਰਹੀ ਇਸ ਰੈਲੀ ਨਾਲ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਵੱਡਾ ਬੱਲ ਮਿਲੇਗਾ ਤੇ ਕਾਂਗਰਸੀ ਉਮੀਦਵਾਰ ਦੀ ਜਿੱਤ ਵੀ ਯਕੀਨੀ ਹੋਵੇਗੀ। ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਮੈਂ ਤੇ ਭਗਵੰਤ ਪਾਲ ਸਿੰਘ ਸੱਚਰ ਲਗਭਗ ਪਿਛਲੇ ਚਾਰ ਦਹਾਕਿਆਂ ਤੋਂ ਇਸ ਹਲਕੇ ਦੀ ਸੇਵਾ ਕਰ ਰਹੇ ਹਾਂ ਤੇ ਹਮੇਸ਼ਾਂ ਹੀ ਇਸ ਹਲਕੇ ਦੇ ਲੋਕਾਂ ਨੇ ਸਾਡਾ ਸਾਥ ਦਿੱਤਾ ਤੇ ਹੁਣ ਵੀ ਦੇ ਰਹੇ ਹਨ।
ਇਸ ਮੌਕੇ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਸ੍ਰ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਤੋਂ ਇਲਾਵਾ ਮਾਝੇ ਦੀ ਸਮੁੱਚੀ ਕਾਂਗਰਸ ਹਾਈਕਮਾਡ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੀ ਹੈ ਤੇ ਮੈਂ ਸਮੁੱਚੀ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਤੇ ਵੋਟਰਾਂ ਨੂੰ ਅਪੀਲ ਕਰਦਾ ਕਿ ਉਹ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੇ ਮਹਿਬੂਬ ਆਗੂਆਂ ਦੇ ਵਿਚਾਰ ਸੁਨਣ।
ਇਸ ਮੌਕੇ ਸਾਬਕਾ ਡਾਇਰੈਕਟਰ ਸ਼ਿੰਗਾਰਾ ਸਿੰਘ ਸਹਣੇਵਾਲੀ, ਦਲਜੀਤ ਸਿੰਘ ਪਾਖਰਪੁਰ , ਸਤਨਾਮ ਸਿੰਘ ਹੈਡਮਾਸਟਰ, ਖੈੜਾ ਸਾਹਿਬ, ਰਣਜੀਤ ਸਿੰਘ ਤਲਵੰਡੀ , ਜਸਬੀਰ ਸਿੰਘ ਬੱਲ , ਅੰਮ੍ਰਿਤ ਸਿੰਘ ਔਲਖ ਵੀ ਹਾਜ਼ਰ ਸਨ।