




Total views : 148964







ਬਟਾਲਾ, 10 ਮਾਰਚ – ਸ਼ਹੀਦਾਂ ਦੇ ਸਤਿਕਾਰ ਅਤੇ ਨੋਜਵਾਨ ਪੀੜੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਕਰਵਾਉਣ ਦੇ ਮੰਤਵ ਨਾਲ ਕੱਲ 11 ਮਾਰਚ ਨੂੰ ਦੁਪਹਿਰ 2 ਵਜੇ ਸ਼ਹੀਦੇ -ਏ -ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਇਤਿਹਾਸਕ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਪਾਰਕ ਵਿੱਚ ਵੱਡ ਆਕਾਰੀ ਰਾਸ਼ਟਰੀ ਤਿਰੰਗਾ ਵੀ ਲਹਿਰਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ-ਗੁਰਦਾਸਪੁਰ ਬਾਈਪਾਸ ਨੇੜੇ ਉਸਮਾਨਪੁਰ ਸਿਟੀ ਬਟਾਲਾ ਵਿਖੇ ਇਤਿਹਾਸਕ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ, ਜੋ ਨੋਜਵਾਨ ਪੀੜੀ ਨੂੰ ਹਮੇਸ਼ਾ ਆਪਣੀ ਅਮੀਰ ਵਿਰਾਸਤ ਨਾਲ ਜੋੜ ਕੇ ਰੱਖੇਗਾ।
ਉਨਾ ਸਮੂਹ ਬਟਾਲਾ ਵਾਸੀਆਂ ਨੂੰ ਇਸ ਇਤਿਹਾਸਕ ਪਲ ਵਿੱਚ ਆਉਨ ਦਾ ਨਿੱਘਾ ਸੰਦਾ ਦਿੰਦਿਆਂ ਕਿਹਾ ਕਿ ਉਹ ਬਟਾਲਾ ਦੇ ਸਰਬਪੱਖੀ ਵਿਕਾਸ, ਖੂਬਸੂਰਤ ਬਣਾਉਣ ਅਤੇ ਬਟਾਲਾ ਦੇ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ।






