




Total views : 154289







12 ਮਾਰਚ ਨੂੰ ਕਿਰਪਾਲ ਸਿੰਘ ਬਾਵਾ ਦਾ ਹੋਵੇਗਾ ਅੰਤਿਮ ਸਸਕਾਰ –
ਅੰਮ੍ਰਿਤਸਰ, 11 ਮਾਰਚ (ਸਵਿੰਦਰ ਸਿੰਘ)-ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਤੀ ਲੋਕ ਗਾਇਕ ਕਿਰਪਾਲ ਬਾਵਾ ਦਾ ਅੱਜ ਅੰਮ੍ਰਿਤਸਰ ਵਿਖੇ ਦੇਹਾਂਤ ਹੋ ਗਿਆ।
ਉਨ੍ਹਾਂ ਦੀ ਬੇਟੀ ਗਲੋਰੀ ਬਾਵਾ ਨੇ ਦੱਸਿਆ ਕਿ ਕਿਰਪਾਲ ਬਾਵਾ ਬੀਤੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਅੱਜ ਸ਼ਾਮ ਨੂੰ ਉਨ੍ਹਾਂ ਨੇ ਆਖਰੀ ਸਾਹ ਲਿਆ। ਕਿਰਪਾਲ ਬਾਵਾ ਦਾ ਅੰਤਿਮ ਸੰਸਕਾਰ ਮਿਤੀ 12 ਮਾਰਚ 2024 ਦਿਨ ਮੰਗਲਵਾਰ ਸ਼ਾਮ 4 ਵਜੇ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।






