Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਲੋਕ ਸਭਾ ਚੋਣਾਂ-2024 : ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ਕੀਤੇ ਜਾਣਗੇ ਉਪਰਾਲੇ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
048785
Total views : 163274

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ

ਅੰਮਿ੍ਤਸਰ, 12 ਮਾਰਚ-( ਡਾ. ਮਨਜੀਤ ਸਿੰਘ,  ਡਾ. ਦਵਿੰਦਰ ਸਿੰਘ)-
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰਦੇ ਹੋਏ ਵਿਸਵਾਸ਼ ਦਵਾਇਆ ਕਿ ਜਿਲ੍ਹੇ ਵਿੱਚ ਪੋਲਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਵੀ ਕੀਤੀ ਜਾਵੇਗੀ।

ਮੁੱਖ ਚੋਣ ਅਧਿਕਾਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਮਗਰੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਬਿਨਾਂ ਪੱਖਪਾਤ ਤੋਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਚੋਣ ਅਮਲਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਪਾਬੰਦ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲਾਹਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੀ ਥੋਰੀ ਨੇ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ਇਸ ਵਾਰ 70 ਪਾਰ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ ਲਈ ਸਾਰੇ ਜ਼ਿਲ੍ਹੇ ਉਨ੍ਹਾਂ ਇਲਾਕਿਆਂ ਦੀ ਸ਼ਨਾਖਤ ਕਰਕੇ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਸ਼ਤਾ ਘੱਟ ਰਹੀ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਜੇਕਰ ਕੋਈ ਵੀ ਸਿਆਸੀ ਪਾਰਟੀ ਕਿਸੇ ਪ੍ਰਕਾਰ ਦੀ ਇਜਾਜ਼ਤ ਮੰਗਦੀ ਹੈ ਤਾਂ ਉਸ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂੰ ਵੀ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਾਰੀਆਂ ਸਰਕਾਰੀ ਇਮਾਰਤਾਂ `ਤੇ ਲੱਗੀਆਂ ਸਿਆਸੀ ਸਖਸ਼ੀਅਤਾਂ ਦੀਆਂ ਤਸਵੀਰਾਂ ਨੂੰ ਹਟਾਉਣ/ਢੱਕਣ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਣ ਤੋਂ ਹੀ ਹਦਾਇਤਾਂ ਜਾਰੀ ਕੀਤੀਆਂ ਜਾਣ।