Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਨਾਗੋਕੇ-ਖਡੂਰ ਸਾਹਿਬ-ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਖ਼ਬਰ ਸ਼ੇਅਰ ਕਰੋ
043979
Total views : 148955

ਤਰਨ ਤਾਰਨ, 12 ਮਾਰਚ -(ਡਾ ਦਵਿੰਦਰ ਸਿੰਘ)-
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਨਾਗੋਕੇ-ਖਡੂਰ ਸਾਹਿਬ- ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ ਕੁੱਲ ਲੰਬਾਈ 6.70 ਕਿਲੋਮੀਟਰ ਹੈ, ਦੀ ਸਪੈਸ਼ਲ ਰਿਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵੱਲੋਂ 371.30 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸੜਕ ਨੂੰ ਲੱਗਭੱਗ 23 ਫੁੱਟ ਤੱਕ ਚੌੜਾ ਕੀਤਾ ਜਾਵੇਗਾ ਅਤੇ ਇਸ ਕੰਮ ਨੂੰ 06 ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ।
ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਇਤਿਹਾਸਿਕ ਨਗਰ ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਨੂੰ ਆਪਸ ਵਿੱਚ ਜੋੜਦੀ ਹੈ।ਉਹਨਾਂ ਦੱਸਿਆ ਕਿ ਇਸ ਸੜਕ ਨੂੰ ਬਣਾਉਣ ਤੋਂ ਬਾਅਦ ਸਬੰਧਿਤ ਠੇਕੇਦਾਰ ਵੱਲੋਂ 5 ਸਾਲ ਲਈ ਮੇਨਟੇਨ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇੇ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਦੀ ਸੜਕਾਂ ‘ਤੇ ਤੈਨਾਤੀ ਕੀਤੀ ਗਈ ਹੈ।
ਇਸ ਮੌਕੇ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ ਨੇ ਦੱਸਿਆ ਕਿ ਇਲਾਕਾ ਵਾਸੀਆਂ ਅਤੇ ਇਸ ਦੇ ਨਾਲ ਲੱਗਦੇ ਪਿੰਡ ਵਾਸੀਆਂ ਲਈ ਇਹ ਸੜਕ ਬਹੁਤ ਹੀ ਮਹੱਤਵਪੂਰਨ ਹੈ।
———-