Total views : 131885
ਨਵੀਂ ਦਿੱਲੀ, 14 ਮਾਰਚ – ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਵਲੋਂ ਪੰਜਾਬ ਵਿਚ ਅੱਠ ਥਾਂਵਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਂਅ ਐਲਾਨ ਦਿੱਤੇ ਗਏ ਹਨ। ਜਿਨ੍ਹਾਂ ਮੰਤਰੀਆਂ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ, ਉਨ੍ਹਾਂ ਵਿਚ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਹਿਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਪਟਿਆਲਾ ਤੋਂ ਡਾ: ਬਲਬੀਰ ਸਿੰਘ ਸ਼ਾਮਲ ਹਨ।