Total views : 131895
“ਆਗਾਮੀ ਲੋਕ ਸਭਾ ਚੋਣਾਂ-2024”
ਅੰਮ੍ਰਿਤਸਰ, 13 ਮਾਰਚ 2024- (ਡਾ. ਮਨਜੀਤ ਸਿੰਘ)-ਮੁੱਖ ਚੋਣ ਕਮਿਸ਼ਨ ਵੱਲੋਂ ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪਹਿਲੀ ਵਾਰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਰਚੂਅਲ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਇਸ ਵਰਚੂਅਲ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੌਜੂਦ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਅਧੀਨ ਪੈਂਦੇ ਆਰਮੀ ਸਰਵਿਸਮੈਨ ਵੋਟਰਾਂ ਨੂੰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ ਪੋਰਟਲ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟ ਡਾਕ ਰਾਹੀਂ ਭੇਜਕੇ ਆਪਣੇ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਇਸਤੇਮਾਲ ਕਰ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ, ਐਸ.ਡੀ.ਐਮ. ਸ੍ਰੀ ਅਰਵਿੰਦਰਪਾਲ ਸਿੰਘ, ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ. ਹਰਨੂਰ ਕੌਰ ਢਿਲੋਂ, ਐਸ.ਡੀ.ਐਮ. ਅਮਨਦੀਪ ਕੌਰ, ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : ਸਰਵਿਸਮੈਨ ਵੋਟਰਾਂ ਬਾਰੇ ਜਿਲ੍ਹਾ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ
=====——