Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਚੇਅਰਮੈਨ ਬਲਬੀਰ ਸਿੰਘ ਪਨੂੰ

ਖ਼ਬਰ ਸ਼ੇਅਰ ਕਰੋ
046252
Total views : 154255

ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ

ਫਤਿਹਗੜ੍ਹ ਚੂੜੀਆਂ (ਬਟਾਲਾ), 2 ਜਨਵਰੀ — ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਖਾਨ ਫੱਤਾ ਖੁਰਦ ਵਿੱਚ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਸਨਅਤੀ, ਖੇਤੀਬਾੜੀ, ਪ੍ਰਸ਼ਾਸਨਿਕ ਸੁਧਾਰ, ਲੋਕ ਭਲਾਈ ਸਕੀਮਾਂ ਸਮੇਤ ਲੋਕਹਿੱਤ ਲਈ ਵੱਡੇ ਕਦਮ ਉਠਾਏ ਹਨ ਅਤੇ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਗੁਰਸੇਵਕ ਸਿੰਘ, ਕੁਲਵੰਤ ਸਿੰਘ, ਪਾਰਸ ਮਸੀਹ, ਹੀਰਾ ਮਸੀਹ, ਸੁਰਜੀਤ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਸੱਤਾ ਮਸੀਹ, ਭਗਵੰਤ ਸਿੰਘ, ਦਿਲਬਾਗ ਸਿੰਘ, ਮਨਦੀਪ ਸਿੰਘ, ਜਗੀਰ ਸਿੰਘ, ਸੁੰਦਰ ਮਸੀਹ, ਰਾਜਾ ਮਸੀਹ, ਬਾਗਾ ਮਸੀਹ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ।
ਇਸ ਮੌਕੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ, ਕਰਮਜੀਤ ਬਰਾੜ ਪੀਏ, ਗੁਰਵਿੰਦਰ ਸਿੰਘ ਕਾਦੀਆਂ ਯੂਥ ਪ੍ਰਧਾਨ, ਗਗਨਦੀਪ ਸਿੰਘ ਕੋਟਲਾ ਬਾਮਾ ਆਦਿ ਹਾਜ਼ਰ ਸਨ।