Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਈ.ਟੀ.ਓ ਨੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ 1 ਕਰੋੜ ਰੁਪਏ ਦੇ ਕੰਮਾਂ ਕੀਤੀ ਸ਼ੁਰੂਆਤ-

ਖ਼ਬਰ ਸ਼ੇਅਰ ਕਰੋ
050921
Total views : 167417

ਪਿੰਡਾਂ ਵਿੱਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ-
ਅੰਮ੍ਰਿਤਸਰ, 15 ਮਾਰਚ-(ਸਿਕੰਦਰ ਮਾਨ)- ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰ ਕੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕਦਾ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਹਲਕੇ ਦੇ 17 ਪਿੰਡਾਂ ਵਿੱਚ 1 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਸ੍ਰ. ਈ.ਟੀ.ਓ ਨੇ ਅੱਜ ਸਵੇਰ ਤੋਂ ਹੀ ਹਲਕੇ ਦੇ ਪਿੰਡਾਂ ਦਾ ਤੁਫਾਨੀ ਦੌਰੇ ਕਰਦੇ ਹੋਏ ਪਿੰਡ ਤਾਰਾਗੜ੍ਹ ਵਿਖੇ ਗਲੀਆਂ-ਨਾਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਜਿਸ ਤੇ ਲੱਗਭੱਗ 10 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਉਪਰੰਤ ਸ੍ਰ ਈ:ਟੀ:ਓ ਵੱਲੋਂ ਪਿੰਡ ਧੀਰੇਕੋਟ ਵਿਖੇ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ। ਲੋਕ ਨਿਰਮਾਣ ਮੰਤਰੀ ਨੇ ਆਪਣੇ ਦੌਰੇ ਦੌਰਾਨ ਪਿੰਡ ਦੇਵੀਦਾਸ ਪੁਰ, ਵਡਾਲਾ ਜੌਹਲ, ਰਾਏਪੁਰ ਕਲਾਂ, ਕੋਟ ਖਹਿਰਾ, ਰੁਮਾਣਾ ਚੱਕ, ਕੋਟ ਹਯਾਤ, ਪਿੰਡ ਜਲਾਲ, ਕੁਹਾਟਵਿੰਡ ਹਿੰਦੂਆਂ, ਦਬੁਰਜੀ, ਬੁੱਟਰ ਖੁਰਦ, ਧਰਦਿਓ, ਸਰਦਾਰਾ, ਸ਼ਹੀਦ ਮਲਕੀਤ ਸਿੰਘ ਨਗਰ ਅਤੇ ਮਿਹਰਬਾਨਪੁਰਾ ਵਿਖੇ ਵੀ ਗੰਦੇ ਪਾਣੀ ਦੇ ਨਿਕਾਸ, ਪਾਰਕ, ਵਾਟਰ ਸਪਲਾਈ ਸੈਨੀਟੇਸ਼ਨ, ਸੋਲਰ ਲਾਈਟਾਂ, ਓਪਨ ਜਿੰਮ ਦਾ ਉਦਘਾਟਨ ਵੀ ਕੀਤੀ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕੰਮਾਂ ਤੇ ਲੱਗਭੱਗ 90 ਲੱਖ ਰੁਪਏ ਖਰਚ ਆਉਣਗੇ।
ਸ੍ਰ ਈ:ਟੀ:ਓ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਦੋ ਸਾਲ ਦੇ ਸਾਸ਼ਨ ਵਿੱਚ ਬੇਮਿਸਾਲ ਕੰਮ ਕੀਤੇ ਹਨ ਜਿੰਨਾਂ ਵਿੱਚੋਂ ਮੁਫਤ ਬਿਜਲੀ, ਨੌਜਵਾਨਾਂ ਨੂੰ ਰੁਜਗਾਰ ਦੇਣਾ, ਘਰ ਘਰ ਰਾਸ਼ਨ ਦੀ ਸਪਲਾਈ, ਬੱਸਾਂ ਵਿੱਚ ਮੁਫ਼ਤ ਸਫਰ ਤੋਂ ਇਲਾਵਾ ਲੋਕਾਂ ਨੂੰ ਘਰਾਂ ਦੇ ਨਜਦੀਕ ਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਜੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਦਿਆਂ ਕਈ ਭ੍ਰਿਸ਼ਟਾਚਾਰੀਆਂ ਨੂੰ ਫੜਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਸ਼ਨ ਵਿੱਚ ਨੌਕਰੀਆਂ ਕੇਵਲ ਯੋਗਤਾ ਦੇ ਅਧਾਰ ਤੇ ਦਿੱਤੀਆਂ ਜਾਂਦੀਆਂ ਹਨ ਨਾ ਕਿ ਭਾਈ ਭਤੀਜਾਵਾਦ ਨੂੰ। ਸ੍ਰ ਈ.ਟੀ.ਓ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਅਸੀਂ ਆਮ ਲੋਕਾਂ ਦੀ ਸਹੂਲਤ ਲਈ ਕੰਮ ਕਰ ਰਹੇ ਹਾਂ।
ਸ੍ਰ ਈ.ਟੀ.ਓ ਨੇ ਵਿਰੋਧੀ ਧਿਰਾਂ ਤੇ ਤੰਜ ਕਸਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਸਾਸ਼ਨਕਾਲ ਦੌਰਾਨ ਕੇਵਲ ਆਪਣਿਆਂ ਦਾ ਹੀ ਭਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਾਸੀ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
——-
ਕੈਪਸ਼ਨ
ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।