ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਕੀਤੀਆਂ ਜਾਣਗੀਆਂ ਸਥਾਪਤ — ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਖ਼ਬਰ ਸ਼ੇਅਰ ਕਰੋ
035611
Total views : 131858

ਚੰਡੀਗੜ੍ਹ,  03 ਜਨਵਰੀ– ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਕੈਬਨਿਟ ਮੰਤਰੀ ਨੇ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।