Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਮ੍ਰਿਤਸਰ ਕੇਂਦਰੀ ਜੇਲ ਦਾ ਨਿਰੀਖਣ-

ਖ਼ਬਰ ਸ਼ੇਅਰ ਕਰੋ
053180
Total views : 170578

ਜੇਲ ਵਿੱਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ੀ ਦੀ ਕੀਤੀ ਸ਼ੁਰੂਆਤ
ਕੈਦੀਆਂ ਨਾਲ ਬਿਤਾਏ ਪਲ ਅਤੇ ਸੁਣੀਆਂ ਸਮੱਸਿਆਵਾਂ-
ਅੰਮ੍ਰਿਤਸਰ 16 ਮਾਰਚ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਅੰਮ੍ਰਿਤਸਰ ਜੇਲ੍ਹ ਦਾ ਨਿਰੀਖਣ ਕਰਨ ਲਈ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਫੇਰੀ ਦੌਰਾਨ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਯੂਨਿਟ ਦਾ ਉਦਘਾਟਨ ਕੀਤਾ, ਜਿੱਥੋਂ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ ਲਈ ਅਦਾਲਤਾਂ ਵਿੱਚ ਪੇਸ਼ ਕਰਨ ਦੀ ਸਹੂਲਤ ਲਈ 6 ਵੀਡੀਓ ਕਾਨਫਰੰਸਿੰਗ ਰੂਮ ਸਥਾਪਤ ਕੀਤੇ ਗਏ ਹਨ। ਇਸ ਨਾਲ ਕਥਿਤ ਦੋਸ਼ੀ ਨੂੰ ਉਸ ਦੇ ਕੇਸ ਦੇ ਸਬੰਧ ਵਿਚ ਭਾਰਤ ਵਿਚ ਕਿਤੇ ਵੀ ਆਸਾਨੀ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਨਾਲ ਅਦਾਲਤਾਂ ਦੀ ਕਾਰਵਾਈ ਦਾ ਸਮਾਂ ਘੱਟ ਹੋ ਜਾਵੇਗਾ ਅਤੇ ਇਹ ਅਦਾਲਤਾਂ ਵਿੱਚ ਲੰਬਿਤ ਮੁਕੱਦਮਿਆਂ ਦੇ ਤੇਜ਼ੀ ਨਾਲ ਨਿਪਟਾਰੇ ਵਿੱਚ ਮਦਦ ਕਰੇਗਾ। ਇਹ ਮੁਲਜ਼ਮਾਂ ਨੂੰ ਅਦਾਲਤਾਂ ਵਿੱਚ ਸਰੀਰਕ ਤੌਰ ‘ਤੇ ਪੇਸ਼ ਕਰਨ ਲਈ ਪੁਲਿਸ ਗਾਰਡ ਪ੍ਰਦਾਨ ਕਰਨ ਲਈ ਪੁਲਿਸ ਵਿਭਾਗ ‘ਤੇ ਬੋਝ ਨੂੰ ਘਟਾਉਣ ਵਿੱਚ ਵੀ ਮਦਦ ਕਰੇਗਾ।
ਇਸ ਤੋਂ ਬਾਅਦ ਉਨ੍ਹਾਂ ਨੇ ਮਹਿਲਾ ਬੈਰਕਾਂ ਦਾ ਦੌਰਾ ਕੀਤਾ, ਜਿੱਥੇ ਜੱਜ ਸਾਹਿਬਾਨ ਨੇ ਹਰੇਕ ਮਹਿਲਾ ਕੈਦੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਨੂੰ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਸਬੰਧ ਵਿੱਚ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਯਕੀਨੀ ਵੀ ਦਵਾਇਆ। ਉਨ੍ਹਾਂ ਨੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੂੰ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਨਾਬਾਲਗ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ/ਸਫ਼ਾਈ ਦੀਆਂ ਵਸਤੂਆਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਕਰੈਚ, ਲਾਇਬ੍ਰੇਰੀ, ਲੰਗਰ ਹਾਲ (ਕੈਦੀਆਂ ਲਈ ਰਸੋਈ) ਅਤੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਲੀਗਲ ਏਡ ਡਿਫੈਂਸ ਕਾਉਂਸਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਹਰੇਕ ਕੈਦੀ ਨਾਲ ਰੁਟੀਨ ਵਿੱਚ ਗੱਲਬਾਤ ਕਰਨ ਲਈ ਯਤਨ ਕਰਨ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕੇਸਾਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਜਾ ਸਕੇ।
ਇਸ ਤੋਂ ਬਾਅਦ ਜੱਜ ਸਾਹਿਬਾਨ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦਾ ਦੌਰਾ ਕੀਤਾ।
ਉਨ੍ਹਾਂ ਨੇ ਵਿਕਲਪਕ ਝਗੜਾ ਨਿਪਟਾਰਾ ਕੇਂਦਰ, ਅੰਮ੍ਰਿਤਸਰ ਦਾ ਵੀ ਦੌਰਾ ਕੀਤਾ ਅਤੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਵਿਖੇ ਵਕੀਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਤੋਂ ਅਦਾਲਤਾਂ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਪੁੱਛਗਿੱਛ ਕੀਤੀ। ਜੱਜ ਸਾਹਿਬਾਨ ਨੇ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਦੇ ਨਵੇਂ ਬਣੇ ਰਿਕਾਰਡ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਕਚਹਿਰੀ ਕੰਪਲੈਕਸ, ਅੰਮ੍ਰਿਤਸਰ ਵਿਖੇ ਅਦਾਲਤਾਂ ਦਾ ਨਿਰੀਖਣ ਕੀਤਾ।