




Total views : 161412






Total views : 161412ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ-ਭੈਅ ਤੋਂ ਕਰਨ-ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 16 ਮਾਰਚ-(ਡਾ. ਦਵਿੰਦਰ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਅੰਦਰ ਸੁਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ‘ਤੇ ਫਲੈਗ ਮਾਰਚ ਕੱਢਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਨਾਲ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਵੀ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ। ਇਸ ਤਹਿਤ ਅੱਜ ਲੋਕਾਂ ਅੰਦਰ ਸਦਭਾਵਨਾ ਬਣਾਈ ਰੱਖਣ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਬਿਨਾਂ ਕਿਸੇ ਡਰ-ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਇਹ ਫਲੈਗ ਮਾਰਚ ਅਤੇ ਸਰਚ ਆਪਰੇਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।ਉਹਨਾਂ ਕਿਹਾ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਿਰਵਿਘਨ ਤੇ ਸ਼ਾਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਇਆ ਜਾਵੇਗਾ।
————







