Total views : 131857
ਚੰਡੀਗੜ, 03 ਜਨਵਰੀ — ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਤੋਂ ਮਾਲੀਏ ਵਿੱਚ ਸ਼ੁੱਧ 16.52 ਪ੍ਰਤੀਸ਼ਤ ਦੀ ਵਾਧਾ ਦਰ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਪ੍ਰਤੀਸ਼ਤ ਵਾਧਾ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇਸ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਜੀ.ਐਸ.ਟੀ ਪ੍ਰਾਪਤੀ ਵਿੱਚ 2201.15 ਕਰੋੜ ਰੁਪਏ ਦਾ ਸ਼ੁੱਧ ਵਾਧਾ ਦਰਜ਼ ਕੀਤਾ ਗਿਆ।