Total views : 131857
ਚੰਡੀਗੜ੍ਹ, 18 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਸੰਸਦੀ ਚੋਣਾਂ ਲਈ ਆਪਣੀ ਚੋਣ ਰਣਨੀਤੀ ਨੂੰ ਵਿਸਥਾਰ ਨਾਲ ਅੰਤਿਮ ਰੂਪ ਦੇਵੇਗੀ। ਇਸ ਵਿਚ ਸੂਬੇ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ।