Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ ਆਪਣੇ ਹਥਿਆਰ ਕਰਵਾਉਣ ਜਮਾਂ-ਜਿਲ੍ਹਾ ਮੈਜਿਸਟਰੇਟ

ਖ਼ਬਰ ਸ਼ੇਅਰ ਕਰੋ
046252
Total views : 154255

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ ਆਪਣੇ ਹਥਿਆਰ ਕਰਵਾਉਣ ਜਮਾਂ-ਜਿਲ੍ਹਾ ਮੈਜਿਸਟਰੇਟ
ਅੰਮ੍ਰਿਤਸਰ, 18 ਮਾਰਚ- ( ਡਾ. ਮਨਜੀਤ ਸਿੰਘ)- ਲੋਕ ਸਭਾ ਚੋਣਾ 2024 ਦੇ ਮੱਦੇ ਨਜਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ, 2024 ਸ਼ਾਮ 5 ਵਜੇ ਤੱਕ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ।
ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਐਕਟ ਨੰ:02) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 15 ਮਈ, 2024 ਤੱਕ ਲਾਗੂ ਰਹੇਗਾ।