Total views : 131897
ਜੰਡਿਆਲਾ ਗੁਰੂ, 18 ਮਾਰਚ- (ਸਿਕੰਦਰ ਮਾਨ)- ਲੋਕ ਸਭਾ ਚੋਣਾ 2024 ਦੇ ਮੱਦੇਨਜਰ ਚੋਣ ਕਮਿਸ਼ਨ ਦੀਆ ਹਦਾਇਤਾਂ ਅਤੇ ਐਸ. ਐਸ. ਪੀ.ਅੰਮ੍ਰਿਤਸਰ (ਦਿਹਾਤੀ) ਸ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ, 2024 ਸ਼ਾਮ 5 ਵਜੇ ਤੱਕ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ। ਉਨਾਂ ਕਿਹਾ ਕਿ ਅਮਨ ਕਾਨੂੰਨ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ।