Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਡੀ ਐਸ.ਪੀ ਰਾਵਿੰਦਰ ਸਿੰਘ ਵੱਲੋਂ ਚੋਣਾ ਦੇ ਮੱਦੇਨਜਰ ਪੁਲਿਸ ਥਾਣਾ ਜੰਡਿਆਲਾ ਗੁਰੂ ਵਿਖੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਖ਼ਬਰ ਸ਼ੇਅਰ ਕਰੋ
051758
Total views : 168644

ਜੰਡਿਆਲਾ ਗੁਰੂ, 20 ਮਾਰਚ- (ਸਿਕੰਦਰ ਮਾਨ)- ਲੋਕ ਸਭਾ ਚੋਣਾ 2024 ਦੇ ਮੱਦੇਨਜਰ ਐਸ.ਐਸ.ਪੀ.ਅੰਮ੍ਰਿਤਸਰ (ਦਿਹਾਤੀ) ਸ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਡੀ ਐਸ.ਪੀ ਜੰਡਿਆਲਾ ਗੁਰੂ ਰਾਵਿੰਦਰ ਸਿੰਘ ਵੱਲੋਂ ਅੱਜ ਪੁਲਿਸ ਥਾਣਾ ਜੰਡਿਆਲਾ ਗੁਰੂ ਵਿਖੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣ ਕਮਿਸ਼ਨ ਦੀਆ ਹਦਾਇਤਾਂ ਦੀ ਇਨਬਿਨ ਪਾਲਣਾ ਕਰਨ ਲਈ ਕਿਹਾ ਗਿਆ।

ਡੀ ਐਸ.ਪੀ ਰਾਵਿੰਦਰ ਸਿੰਘ ਨੇ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ ਜਾਂ ਲਾਇਸੈਂਸੀ ਡੀਲਰਾਂ ਪਾਸ ਤੁਰੰਤ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ। ਉਨਾਂ ਕਿਹਾ ਕਿ ਅਮਨ ਕਾਨੂੰਨ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ। ਇਸ ਮੌਕੇ ਨਵਨਿਯੁਕਤ ਐੱਸ.ਐੱਚ.ੳ. ਪਰਮਿੰਦਰ ਸਿੰਘ ਵੀ ਹਾਜ਼ਰ ਸਨ।