Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਭਾਰਤੀ ਚੋਣ ਕਮਿਸ਼ਨ ਵੱਲੋੰ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ 102 ਸੀਟਾਂ ਲਈ ਨੋਟੀਫਿਕੇਸ਼ਨ ਜਾਰੀ

ਖ਼ਬਰ ਸ਼ੇਅਰ ਕਰੋ
052025
Total views : 169007

ਨਵੀਂ ਦਿੱਲੀ, 20 ਮਾਰਚ- ਭਾਰਤੀ ਚੋਣ ਕਮਿਸ਼ਨ ਨੇ ਅੱਜ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ 102 ਸੀਟਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪਹਿਲੇ ਪੜਾਅ ਦੌਰਾਨ 19 ਅਪ੍ਰੈਲ ਨੂੰ 17 ਰਾਜਾਂ ਅਤੇ ਚਾਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਲਈ ਚੋਣਾਂ ਹੋਣਗੀਆਂ।

ਇਨ੍ਹਾਂ ਵਿਚ ਤਾਮਿਲਨਾਡੂ ਵਿਚ 33, ਰਾਜਸਥਾਨ ਵਿਚ 12, ਉੱਤਰ ਪ੍ਰਦੇਸ਼ ਵਿਚ 8, ਮੱਧ ਪ੍ਰਦੇਸ਼ ਵਿਚ 6, ਉੱਤਰਾਖੰਡ, ਅਸਮ ਅਤੇ ਮਹਾਰਾਸ਼ਟਰ ਵਿਚ 5-5, ਬਿਹਾਰ ਵਿਚ 4, ਪੱਛਮੀ ਬੰਗਾਲ ਵਿਚ 3, ਅਰੁਣਾਚਲ ਪ੍ਰਦੇਸ਼, ਮਣੀਪੁਰ ਅਤੇ ਮੇਘਾਲਿਆ ਵਿਚ 2-2 ਸੀਟਾਂ ਸ਼ਾਮਿਲ ਹਨ। ਇਸ ਦੇ ਨਾਲ ਹੀ ਛੱਤੀਸਗੜ੍ਹ, ਮਿਜ਼ੋਰਮ, ਨਾਗਾਲੈਂਡ, ਸਿੱਕਮ, ਤ੍ਰਿਪੁਰਾ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਜੰਮੂ ਅਤੇ ਕਸ਼ਮੀਰ, ਲਕਸ਼ਦੀਪ ਅਤੇ ਪੁਡੂਚੇਰੀ ਵਿਚ ਇਕ-ਇਕ ਸੀਟ ਲਈ ਵੋਟਾਂ ਪੈਣਗੀਆਂ। ਜਾਣਕਾਰੀ ਅਨੁਸਾਰ ਇਸ ਮਹੀਨੇ ਦੀ 27 ਤਰੀਕ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ।

ਦੱਸ ਦੇਈਏ ਕਿ ਲੋਕ ਸਭਾ ਦੀਆਂ 543 ਸੀਟਾਂ ਲਈ 19 ਅਪ੍ਰੈਲ ਤੋਂ ਸੱਤ ਪੜਾਵਾਂ ਵਿਚ ਆਮ ਚੋਣਾਂ ਹੋਣਗੀਆਂ ਅਤੇ ਗਿਣਤੀ 4 ਜੂਨ ਨੂੰ ਹੋਵੇਗੀ।