Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜਿਲਾ੍ਹ ਪੱਧਰੀ ਸਮਾਗਮ ਕਰਵਇਆ

ਖ਼ਬਰ ਸ਼ੇਅਰ ਕਰੋ
043982
Total views : 148983

ਤਰਨ ਤਾਰਨ 20 ਮਾਰਚ-(ਡਾ. ਦਵਿੰਦਰ ਸਿੰਘ- ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ, ਡਿਪਟੀ ਡਾਇਰੈਕਟਰ (ਡੈਂਟਲ) ਡਾ ਸੰਦੀਪ ਬੰਬੁਰੀਆ ਵਲੋ ਅੱਜ ਮਿਤੀ 20 ਮਾਰਚ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਸਰਕਾਰੀ ਅੇਲੀਮੈਂਟਰੀ ਸਕੂਲ ਤਰਨਤਾਰਨ(4) ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਣ ਸਕੂਲ ਦੇ ਵਿਦਿਆਰਥੀਆਂ ਵਲੋਂ ਓਰਲ ਹੈਲਥ ਸੰਬਧੀ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਪੋਸਟਰ ਮੇਕਿੰਗ ਕੰਪੀਟੀਸ਼ਨ ਕਰਵਾਇਆ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਦੇਖਭਾਲ ਹੀ ਚੰਗੀ ਸਿਹਤ ਦਾ ਆਧਾਰ ਬਣਦੀ ਹੈ।ਇਸ ਲਈ ਸਾਨੂੰ ਆਪਣੇ ਮੂੰਹ ਅਤੇ ਦੰਦਾਂ ਦਾ ਖਾਸ ਧਿਆਨ ਰੱਖਣਾਂ ਚਾਹੀਦਾ ਹੈ, ਦਿਨ ਵਿਚ ਦੋ ਵਾਰੀ ਦੰਦਾਂ ਦੀ ਸਫਾਈ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਮਸੂੜਿਆਂ ਵਿਚ ਖੂਨ ਆਉਣਾਂ, ਮੂੰਹ ਵਿਚੋਂ ਬਦਬੂ ਆਉਣਾਂ, ਦੰਦਾ ਦਾ ਪੀਲਾ ਜਾਂ ਕਾਲਾ ਪੈ ਜਾਣਾਂ, ਦੰਦਾਂ ਵਿਚ ਖੋੜ ਪੈ ਜਾਣੀ, ਠੰਡਾ-ਗਰਮ ਲਗਣਾਂ ਅਤੇ ਦਰਦ ਦਾ ਹੋਣਾਂ ਆਮ ਬੀਮਾਰੀਆਂ ਹਨ ਪਰ ਜੇਕਰ ਅਸੀ ਸਮੇਂ ਸਿਰ ਇਹਨਾਂ ਦਾ ਇਲਾਜ ਕਰਵਾ ਲਈਏ ਤਾਂ ਅਸੀ ਆਪਣੇ ਦੰਦਾਂ ਨੂੰ ਗਭੀਰ ਬੀਮਾਰੀਆਂ ਤੋਂ ਬਚਾਅ ਸਕਦੇ ਹਾਂ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਓਰਲ ਹੈਲਥ ਸੰਬਧੀ ਜਿਲੇ੍ਹ ਭਰ ਵਿਚ ਸਾਰੇ ਸਕੂਲਾਂ, ਵਿਦਿਅਕ ਅਦਾਰਿਆਂ, ਧਾਰਮਿਕ ਸੰਸਥਾਵਾਂ ਅਤੇ ਜਨਤਕ ਥਾਵਾਂ ਤੇ ਵੱਖ-ਵੱਖ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
——————