ਵਧੀਕ ਡਿਪਟੀ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ

ਖ਼ਬਰ ਸ਼ੇਅਰ ਕਰੋ
048054
Total views : 161400

7 ਕਰਮਚਾਰੀ ਪਾਏ ਗਏ ਗੈਰ-ਹਾਜ਼ਰ
ਨਵਾਂਸ਼ਹਿਰ, 03 ਜਨਵਰੀ–ਪ੍ਸ਼ਾਸਨਿਕ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਵੇਰੇ ਦਫ਼ਤਰ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦਾ ਅਚਨਚੇਤ ਨਿਰੀਖਣ ਕਰਕੇ ਕਰਮਚਾਰੀਆਂ ਦੀ ਹਾਜ਼ਰੀ ਦੀ ਚੈਕਿੰਗ ਕੀਤੀ। ਇਸ ਦੌਰਾਨ 7 ਮੁਲਾਜ਼ਮ ਗੈਰ-ਹਾਜ਼ਰ ਪਾਏ ਗਏ।
ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੇਖਿਆ ਕਿ 7 ਕਰਮਚਾਰੀ ਆਪਣੇ ਦਫ਼ਤਰ ਵਿਖੇ ਹਾਜ਼ਰ ਨਹੀਂ ਸਨ। ਉਨ੍ਹਾਂ ਨੇ ਦਫ਼ਤਰ ਵਿਖੇ ਬਾਕੀ ਮੌਜੂਦ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਰਮਚਾਰੀਆਂ ਨੂੰ ਨਿਸਚਿਤ ਸਮੇਂ ਸਿਰ ਆਪਣੇ ਕੰਮ ‘ਤੇ ਮੌਜੂਦ ਹੋਣਾ ਚਾਹੀਦਾ ਹੈ ਅਤੇ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਂਣਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੈਰ-ਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।