Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਜਾਰੀ

ਖ਼ਬਰ ਸ਼ੇਅਰ ਕਰੋ
051761
Total views : 168647

ਅੰਮ੍ਰਿਤਸਰ, 22 ਮਾਰਚ -( ਸਿਕੰਦਰ ਮਾਨ)- ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ, ਹਵਾਲਾ ਨਗਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਲਈ ਚੋਣ ਕਮਿਸ਼ਨ ਵਲੋਂ ਖਰਚਾ ਨਿਗਰਾਨੀ ਵਿੱਚ ਇਨਕਮ ਟੈਕਸ ਵਿਭਾਗ ਦੀ ਭੂਮਿਕਾ ਰੱਖੀ ਗਈ ਹੈ। ਇਸ ਲਈ ਇਨਕਮ ਟੈਕਸ ਵਿਭਾਗ ਵੱਲੋਂ ਆਪਣੇ ਚੰਡੀਗੜ੍ਹ ਦਫਤਰ ਸਥਿਤ 24 ਘੰਟੇ ਸੱਤੋਂ ਦਿਨ ਚੱਲਣ ਵਾਲੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ । ਇਹ ਕੰਟਰੋਲ ਰੂਮ ਕਮਰਾ ਨੰਬਰ ਜੀ 02, ਗਰਾਊਂਡ ਫਲੋਰ, ਆਯ ਕਰ ਭਵਨ ਸੈਕਟਰ 17 ਈ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਦਾ ਟੋਲ ਫਰੀ ਨੰਬਰ 18001802141 ਅਤੇ ਵਟਸਐਪ ਨੰਬਰ 7589166713 ਹੈ। ਇਹ ਕੰਟਰੋਲ ਰੂਮ ਚੋਣਾਂ ਵਿੱਚ ਕਾਲੇ ਧਨ, ਹਵਾਲਾ, ਨਗਦੀ ਪ੍ਰਵਾਹ ਆਦਿ ਸਬੰਧੀ ਸਿ਼ਕਾਇਤਾਂ ਨੂੰ ਸੁਣੇਗਾ।