ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਇਕਲ ਰੈਲੀ

ਖ਼ਬਰ ਸ਼ੇਅਰ ਕਰੋ
035612
Total views : 131859

ਅੰਮ੍ਰਿਤਸਰ, 22 ਮਾਰਚ -(ਡਾ. ਮਨਜੀਤ ਸਿੰਘ)-ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਰ ਅਤੇ ਸ੍ਰੀ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਸਵੀਪ ਗਤੀਵਿਧੀਆਂ ਅਧੀਨ ਡੀ ਏ ਵੀ ਕਾਲਜ ਹਾਥੀ ਗੇਟ ਅੰਮ੍ਰਿਤਸਰ ਵਿਖੇ ਸਵੀਪ ਸਾਇਕਲ ਰੈਲੀ ਕੱਢੀ ਗਈ। ਇਸ ਸਵੀਪ ਸਾਇਕਲ ਰੈਲੀ ਨੂੰ ਸ੍ਰੀਮਤੀ ਸੁਰਿੰਦਰ ਕੌਰ ਅੰਮ੍ਰਿਤਸਰ ਕੇਂਦਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ। ਉਨਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਵੀ ਕੀਤਾ ਗਿਆ।
ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017 ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਕੇਂਦਰੀ ਅਧੀਨ ਆਉਂਦੇ 9 ਕਾਲਜਾਂ ਅਤੇ ਸੰਸਥਾਵਾਂ ਦੇ ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਵਾਈ ਗਈ ਅਤੇ +18 ਸਿਖਿਆਰਥੀਆਂ ਜਿੰਨਾ ਦੀ ਵੋਟ ਬਣੀ ਹੋਈ ਹੈ ਆਪਣੀ ਵੋਟ ਦਾ ਬਿਨਾ ਕਿਸੇ ਜਾਤਪਾਤ, ਲਾਲਚ, ਧਰਮ, ਭੇਤ ਭਾਫ, ਅਤੇ ਬਿਨਾ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਕੀਤਾ। ਉਨਾਂ ਦੱਸਿਆ ਕਿ ਇਸ ਮੌਕੇ 1500 ਸਿਖਿਆਰਥੀਆਂ ਵਲੋਂ ਐਪ ਨੂੰ ਡਾਊਨਡੋਲ ਵੀ ਕੀਤਾ ਗਿਆ। ਉਨਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਲੋਕਤੰਤਰ ਪ੍ਰਣਾਲੀ ਵਿੱਚ ਵੋਟ ਦੀ ਬਹੁਤ ਵੱਡੀ ਅਹਿਮੀਅਤ ਹੈ ਅਤੇ ਸਾਨੂੰ ਸਭ ਨੂੰ ਇਸ ਅਧਿਕਾਰੀ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਸ੍ਰੀ ਅਮਰਦੀਪ ਗੁਪਤਾ ਪ੍ਰਿੰਸੀਪਲ ਡੀ ਏ ਵੀ ਕਾਲਜ ਅੰਮ੍ਰਿਤਸਰ, ਸ੍ਰੀਮਤੀ ਸਵਿਤਾ ਨੋਡਲ ਅਫ਼ਸਰ ਡੀ ਏ ਵੀ ਕਾਲਜ ਅੰਮ੍ਰਿਤਸਰ ਅਤੇ ਸਮੂਹ ਸਟਾਫ਼ ਅਤੇ ਸਿਖਿਆਰਥੀ ਹਾਜ਼ਰ ਸਨ।